ਫਰੀਦਕੋਟ (ਬੇਅੰਤ ਗਿੱਲ ਭਲੂਰ) ਸਰਕਾਰੀ ਪ੍ਰਾਇਮਰੀ ਸਕੂਲ ਖਾਰਾ -1 ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਸਬੰਧੀ 19 ਅਗਸਤ 2023 ਨੂੰ ਪ੍ਰੀਖਿਆ ਲਈ ਗਈ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਇੰਦਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰੇਕ ਸਾਲ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ ਲਈ ਜਾਂਦੀ ਹੈ, ਜਿਸਦਾ ਮੁੱਖ ਉਦੇਸ਼ ਬੱਚਿਆਂ ਵਿੱਚ ਨੈਤਿਕ ਕਦਰਾਂ- ਕੀਮਤਾਂ ਪੈਦਾ ਕਰਨਾ ਅਤੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ। ਕਿਉਂਕਿ ਅੱਜ- ਕੱਲ੍ਹ ਬੱਚਿਆਂ ਵਿੱਚ ਨੈਤਿਕ ਕਦਰਾਂ- ਕੀਮਤਾਂ ਅਲੋਪ ਹੋ ਰਹੀਆਂ ਹਨ ਇਸ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ। ਇਸ ਨਾਲ ਬੱਚਿਆਂ ਵਿੱਚ ਚੰਗੇ ਗੁਣ ਅਤੇ ਚੰਗੀਆਂ ਆਦਤਾਂ ਦੇ ਵਿਕਾਸ ਦੇ ਨਾਲ਼ – ਨਾਲ਼ ਬੱਚਿਆਂ ਨੂੰ ਚੰਗੀ ਜੀਵਨ ਜਾਚ ਸਬੰਧੀ ਸੇਧ ਵੀ ਮਿਲਦੀ ਹੈ। ਇਸ ਸਮੇਂ ਸਟੱਡੀ ਸਰਕਲ ਤੋਂ ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਸੰਦੀਪ ਸਿੰਘ, ਜਗਤਾਰ ਸਿੰਘ, ਸਕੂਲ ਮੁਖੀ ਸ੍ਰੀ ਮਤੀ ਡਿੰਪਲ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly