ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਨੈਤਿਕ ਕਦਰਾਂ ਕੀਮਤਾਂ ਸਬੰਧੀ ਕੈਂਪ

ਕਪੂਰਥਲਾ,( ਕੌੜਾ )-  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਹਿਜ ਪਾਠ ਦੀ ਮਹੱਤਤਾ ਅਤੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਵੀ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਦਿਲਬਾਗ ਸਿੰਘ ਨੇ ਬਹੁਤ ਹੀ ਸਹਿਜਤਾ ਨਾਲ ਵਿਦਿਆਰਥੀਆਂ ਨੂੰ ਦੱਸਿਆ ਕਿ ਨੈਤਿਕ ਕਦਰਾਂ ਕੀਮਤਾਂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਤੋਂ ਲੈ ਕੇ ਪਾਠ ਕਰਨ ਤੱਕ ਅਗਰ ਵਿਦਿਆਰਥੀ ਟਾਈਮ ਟੇਬਲ ਬਣਾ ਕੇ ਚਲਦਾ ਹੈ ਤਾਂ ਉਹ ਜ਼ਿੰਦਗੀ ਦੀਆਂ ਉਚਾਈਆਂ ਛੂਹਣ ਦੇ ਨਾਲ- ਨਾਲ ਇੱਕ ਨੇਕ ਇਨਸਾਨ ਵੀ ਬਣਦਾ ਹੈ । ਇਸ ਬਾਰੇ ਹੋਰ ਚਾਨਣਾ ਪਾਉਂਦੇ ਹੋਏ ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਅਸੀਂ ਸਹਿਜ ਪਾਠ ਅਤੇ ਬਾਣੀ ਪੜ੍ਹ ਕੇ ਆਪਣੇ ਮਨ ਨੂੰ ਕੰਟਰੋਲ ਕਰਕੇ ਆਪਣੀ ਆਤਮਾ ਨੂੰ ਪਵਿੱਤਰ ਕਰਕੇ ਪਰਮਾਤਮਾ ਦਾ ਮਿਲਾਪ ਕਰ ਸਕਦੇ ਹਾਂ । ਇਸ ਮੌਕੇ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੰਨੀ ਕਹਾਣੀ /ਸਮੇਂ ਦੀ ਚੰਗੀ ਵਰਤੋਂ 
Next article*ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਦੇ ਫਿਰਕੂ ਬਿਆਨਾਂ ਅਤੇ ਭਾਜਪਾ ਦੇ ਫਾਸੀਵਾਦੀ ਏਜੰਡੇ ਖਿਲਾਫ  ਅਤੇ  ਸਮਾਜਿਕ ਸਦਭਾਵਨਾ ਲਈ ਕੀਤਾ ਗਿਆ ਰੋਸ਼ ਮੁਜਾਹਰਾ,*