ਮੋਰਚਾ ਪਹਿਲਾਂ ਹੀ ਪੈਨਲ ਨੂੰ ਰੱਦ ਕਰ ਚੁੱਕਿਐ: ਜਗਮੋਹਨ ਸਿੰਘ

ਨਵੀਂ ਦਿੱਲੀ (ਸਮਾਜ ਵੀਕਲੀ):ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਪੈਨਲ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਸੀ ਅਤੇ ਉਸ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੀ ਰਿਪੋਰਟ ਕੋਈ ਮਾਇਨੇ ਨਹੀਂ ਰੱਖਦੀ। ਜ਼ਿਕਰਯੋਗ ਹੈ ਕਿ ਸ਼ੇਤਕਾਰੀ ਸੰਗਠਨ ਦੇ ਸੀਨੀਅਰ ਆਗੂ ਅਨਿਲ ਘਣਵਤ, ਜੋ ਖੇਤੀ ਕਾਨੂੰਨਾਂ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਦੇ ਮੈਂਬਰਾਂ ’ਚੋਂ ਇੱਕ ਹਨ, ਨੇ ਇੱਕ ਲੱਖ ਕਿਸਾਨਾਂ ਨੂੰ ਦਿੱਲੀ ਲਾਮਬੰਦ ਕਰਨ ਦਾ ਐਲਾਨ ਕੀਤਾ ਹੈ। ਘਣਵਤ ਨੇ ਇਹ ਵੀ ਕਿਹਾ ਹੈ ਕਿ ਐੱਮਐੱਸਪੀ ਲਾਗੂ ਕਰਨ ਯੋਗ ਨਹੀਂ ਹੈ।

ਜਗਮੋਹਨ ਸਿੰਘ ਨੇ ਅਨਿਲ ਘਣਵਤ ਦੀ ਟਿੱਪਣੀ ਦੇ ਜਵਾਬ ਵਿੱਚ ਕਿਹਾ ਕਿ ਅਜਿਹਾ ਕੀਤਾ ਜਾਣ ਵਾਲਾ ਇਕੱਠ ਸਰਕਾਰੀ ਸ਼ਹਿ ਪ੍ਰਾਪਤ ਹੋਵੇਗਾ ਜਿਸ ਨੂੰ ਕਾਰਪੋਰੇਟ ਘਰਾਣਿਆਂ ਵੱਲੋਂ ਸਪਾਂਸਰ ਕੀਤਾ ਹੋਵੇਗਾ। ਉਨ੍ਹਾਂ ਕਿਹਾ, ‘‘ਹਾਲਾਂਕਿ ਇਹ ਉਨ੍ਹਾਂ ਦਾ ਜਮਹੂਰੀ ਹੱਕ ਹੈ ਕਿ ਉਹ ਇਕੱਠ ਕਰ ਸਕਦੇ ਹਨ ਪਰ ਕਾਰਪੋਰੇਟ ਹੋਰ ਰਸਤੇ ਆਪਣੇ ਏਜੰਡਾ ਲਾਗੂ ਕਰਨ ਦੀ ਤਾਕ ’ਚ ਹੋਣਗੇ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਤੀ ਕਾਨੂੰਨਾਂ ਬਾਰੇ ਰਿਪੋਰਟ ਜਨਤਕ ਕਰਨ ਲਈ ਘਣਵਤ ਵੱਲੋਂ ਚੀਫ ਜਸਟਿਸ ਨੂੰ ਪੱਤਰ
Next articleਰਾਖਵਾਂ ਰਣਨੀਤਕ ਤੇਲ ਭੰਡਾਰ ਵਰਤੇਗਾ ਭਾਰਤ