ਮੋਰਚਾ ਨਹੀਂ ਹਟ ਰਿਹਾ ਤੇ ਕਿਸਾਨ ਡਟੇ ਹੋਏ ਹਨ: ਟਿਕੈਤ

(ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ’ਤੇ ਲਾਇਆ ਮੋਰਚਾ ਅਜੇ ਨਹੀਂ ਹਟ ਰਿਹਾ ਤੇ ਕਿਸਾਨ ਆਪੋ-ਆਪਣੀਆਂ ਥਾਵਾਂ ’ਤੇ ਡਟੇ ਹੋਏ ਹਨ। ਟਿਕੈਤ ਨੇ ਕਿਹਾ ਕਿ ਸਰਕਾਰ ਵੱਲੋਂ ਅੱਜ ਭੇਜੇ ਖਰੜੇ/ਤਜਵੀਜ਼ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਮੰਨਣ ਲਈ ਤਿਆਰ ਹੈ, ਪਰ ਕਿਸਾਨ ਪਹਿਲਾਂ ਅੰਦੋਲਨ ਖ਼ਤਮ ਕਰਨ। ਟਿਕੈਤ ਨੇ ਕਿਹਾ ਕਿ ਖਰੜੇ ਵਿੱਚ ਕੁਝ ਮੰਗਾਂ ਨੂੰ ਲੈ ਕੇ ਗੱਲਾਂ ਸਾਫ਼ ਨਹੀਂ ਹਨ, ਇਨ੍ਹਾਂ ਬਾਰੇ ਤੇ ਕੇਂਦਰ ਦੇ ਰੁਖ਼ ਬਾਰੇ ਭਲਕੇ 8 ਦਸੰਬਰ ਨੂੰ ਮੁੜ ਚਰਚਾ ਹੋਵੇਗੀ।

Previous article‘ਪਹਿਲਾਂ ਮੰਗਾਂ ਪੂਰੀਆਂ ਹੋਣ, ਫਿਰ ਮੋਰਚੇ ਹਟਾਵਾਂਗੇ’
Next articleਨਾਗਾਲੈਂਡ ਹੱਤਿਆਵਾਂ: ਕੋਨਯਾਕ ਯੂਨੀਅਨ ਨੇ ਮੋਨ ਜ਼ਿਲ੍ਹਾ ਬੰਦ ਰੱਖਿਆ, ਸੱਤ ਦਿਨਾ ਸੋਗ ਦਾ ਐਲਾਨ