ਇਸਲਾਮਾਬਾਦ (ਸਮਾੲਜ ਵੀਕਲੀ): ਪ੍ਰਧਾਨ ਮੰਤਰੀ ਅਹੁਦੇ ਤੋਂ ਲਾਂਭੇ ਹੋਏ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ 100 ਤੋਂ ਜ਼ਿਆਦਾ ਸੰਸਦ ਮੈਂਬਰਾਂ ਨੇ ਅੱਜ ਅਸਤੀਫ਼ੇ ਦੇ ਦਿੱਤੇ। ਜੇਕਰ ਸਪੀਕਰ ਵੱਲੋਂ ਇਹ ਅਸਤੀਫ਼ੇ ਮਨਜ਼ੂਰ ਕਰ ਲਏ ਜਾਂਦੇ ਹਨ ਤਾਂ ਇਸ ਨਾਲ ਪਾਕਿਸਤਾਨ ’ਚ ਦੋ ਮਹੀਨਿਆਂ ਦੇ ਅੰਦਰ 100 ਤੋਂ ਜ਼ਿਆਦਾ ਸੀਟਾਂ ’ਤੇ ਜ਼ਿਮਨੀ ਚੋਣਾਂ ਕਰਾਉਣੀਆਂ ਪੈਣਗੀਆਂ। ਉਧਰ ਪੀਟੀਆਈ ਦੇ ਸਮਰਥਕਾਂ ਵੱਲੋਂ ਅੱਜ ਸੜਕਾਂ ’ਤੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਗਏ। ਮੰਨਿਆ ਜਾ ਰਿਹਾ ਹੈ ਕਿ ਨਵਾਂ ਬਣਿਆ ਪ੍ਰਧਾਨ ਮੰਤਰੀ ਸ਼ਰੀਫ਼ ਪੱਛਮੀ ਮੁਲਕਾਂ ਦੇ ਨੇੜੇ ਹੈ ਅਤੇ ਉਸ ਦੇ ਭਰਾ ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਉਹ ਛੇਤੀ ਹੀ ਮੁਲਕ ਪਰਤੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly