ਮੁਹਾਲੀ (ਸਮਾਜ ਵੀਕਲੀ):ਪੰਜਾਬ ਸਰਕਾਰ ਦੇ ਮਾਲ ਵਿਭਾਗ ਤੇ ਜਲ ਸਰੋਤ ਵਿਭਾਗ ’ਚ ਜ਼ਿਲ੍ਹੇਦਾਰ, ਮਾਲ ਪਟਵਾਰੀ ਤੇ ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ 2 ਲੱਖ 34 ਹਜ਼ਾਰ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ। ਇਸ ਸਬੰਧੀ 13 ਜ਼ਿਲ੍ਹਿਆਂ ਸਣੇ ਚੰਡੀਗੜ੍ਹ ’ਚ 550 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਲਿਖਤੀ ਪ੍ਰੀਖਿਆ ਅੱਠ ਅਗਸਤ ਨੂੰ ਲਈ ਜਾ ਰਹੀ ਹੈ। ਐਡਮਿਟ ਕਾਰਡ, ਹਦਾਇਤਾਂ ਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly