ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ): ਬੀਤੀ ਰਾਤ ਮੋਰਿੰਡਾ-ਚੂੰਨੀ ਰੋਡ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 25 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਲਾਂਕਿ ਸਥਾਨਕ ਲੋਕਾਂ ਅਨੁਸਾਰ ਮ੍ਰਿਤਕਾਂ ਦੀ ਗਿਣਤੀ 11 ਤੋਂ ਵੱਧ ਹੋ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਭਟੇੜੀ ਨੇੜੇ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਨਤਮਸਤਕ ਹੋ ਕੇ ਵਾਪਸ ਆ ਰਹੀ ਸੰਗਤ ਦੀ ਭਰੀ ਬੱਸ ਤਕਨੀਕੀ ਖਰਾਬੀ ਕਾਰਨ ਬੇਕਾਬੂ ਹੋ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸ ਦੇ ਪਹੁੰਚਣ ਵਿੱਚ ਦੇਰੀ ਹੋਈ, ਜਿਸ ਕਾਰਨ ਰਾਹਤ ਕਾਰਜਾਂ ਵਿੱਚ ਰੁਕਾਵਟ ਆਈ। ਜ਼ਖ਼ਮੀਆਂ ਵਿੱਚੋਂ ਲਗਭਗ 15 ਨੂੰ ਮੋਰਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ 9 ਜ਼ਖ਼ਮੀਆਂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਭੇਜਿਆ ਗਿਆ। ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਣਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



