ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਦਸ਼ਮੇਸ਼ ਸਪੋਰਟਸ ਕਲੱਬ ਮੋਰਿੰਡਾ ਵੱਲੋਂ ਤਿੰਨ ਰੋਜ਼ਾ ਕੁਲ ਹਿੰਦ ਪੱਧਰੀ ਹੈਂਡਬਾਲ ਟੂਰਨਾਮੈਂਟ 2, 3 ਅਤੇ 4 ਜਨਵਰੀ 2025 ਨੂੰ ਹੈਂਡਬਾਲ ਸਟੇਡੀਅਮ ਨੇੜੇ ਨਿਉ ਰੇਲਵੇ ਸਟੇਸ਼ਨ ਮੋਰਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ (ਪ੍ਰਧਾਨ ਨਗਰ ਕੌਂਸਲ ਮੋਰਿੰਡਾ) ਅਤੇ ਸਕੱਤਰ ਜਨਰਲ ਰਜੇਸ਼ ਕੁਮਾਰ ਸੰਮਾਂ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਸੀਨੀਅਰ ਲੜਕਿਆਂ ਅਤੇ ਲੜਕੀਆਂ ਦੀਆਂ ਨਾਮਵਰ ਟੀਮਾਂ ਭਾਗ ਲੈਣਗੀਆਂ। ਉਹਨਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 31,000 ਰੁਪਏ ਅਤੇ ਦੂਜੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 21,000 ਰੁਪਏ ਨਕਦ ਇਨਾਮ ਵਜੋਂ ਦਿੱਤੇ ਜਾਣਗੇ। ਕਲੱਬ ਦੇ ਖਿਡਾਰੀ ਅਨੇਕਾਂ ਵਾਰ ਨੈਸ਼ਨਲ ਪੱਧਰ ’ਤੇ ਖੇਡ ਕੇ ਕਈ ਤਗਮੇ ਜਿੱਤ ਚੁੱਕੇ ਹਨ। ਉਹਨਾਂ ਇਲਾਕੇ ਦੇ ਖੇਡ ਪ੍ਰੇਮੀ ਲੋਕਾਂ ਨੂੰ ਅਪੀਲ ਕੀਤੀ ਕਿ ਟੂਰਨਾਮੈਂਟ ਵਿੱਚ ਸ਼ਾਮਲ ਹੋ ਕੇ ਖਿਡਾਰੀਆਂ ਦਾ ਹੌਸਲਾ ਅਫ਼ਜ਼ਾਈ ਕਰਨ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਵੱਲੋਂ ਹੈਂਡਬਾਲ ਟੂਰਨਾਮੈਂਟ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਸਮਾਗਮ ਦੌਰਾਨ ਕ੍ਰਿਸ਼ਨ ਰਾਣਾ, ਪਵਨ ਕੁਮਾਰ, ਹਰਚੰਦ ਸਿੰਘ, ਸੁਰਿੰਦਰ ਛਿੰਦਰੀ, ਲਖਬੀਰ ਸਿੰਘ ਅਤੇ ਧਰਮਿੰਦਰ ਮੱਟੂ ਸਮੇਤ ਕਈ ਕਲੱਬ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


