HOME ਮੋਰਿੰਡਾ ਵਿਖੇ ਹੱਕੀ ਮੰਗਾਂ ਨੂੰ ਲੈ ਕੇ ‘ਇਫਟੂ’ ਵੱਲੋਂ ਪ੍ਰਸ਼ਾਸਨ ਨੂੰ ਮੰਗ...

ਮੋਰਿੰਡਾ ਵਿਖੇ ਹੱਕੀ ਮੰਗਾਂ ਨੂੰ ਲੈ ਕੇ ‘ਇਫਟੂ’ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ

30
ਮੋਰਿੰਡਾ  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)– ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਮੋਰਿੰਡਾ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਅੱਜ ਐਸ.ਡੀ.ਐਮ. ਮੋਰਿੰਡਾ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਰਣਬੀਰ ਸਿੰਘ ਸਰਹਾਣਾ ਨੇ ਦੱਸਿਆ ਕਿ ‘ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼’ (ਇਫਟੂ) ਦੀ ਜ਼ਿਲ੍ਹਾ ਰੋਪੜ ਕਮੇਟੀ ਦੇ ਫੈਸਲੇ ਅਨੁਸਾਰ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਜਸਪਾਲ ਸਿੰਘ ਚਲਾਕੀ ਦੀ ਅਗਵਾਈ ਹੇਠ ਮਿਸਤਰੀਆਂ ਅਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਇਹ ਮੰਗ ਪੱਤਰ ਐਸ.ਡੀ.ਐਮ. ਸ੍ਰੀ ਚੇਤਨ ਬੰਗੜ ਲਈ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਲੰਘੀ 5 ਜੂਨ ਨੂੰ ਵੈਲਫੇਅਰ ਬੋਰਡ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲਿਆਂ ਨੂੰ ਤੁਰੰਤ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇ। ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਖਮਾਣੋ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗ ਪੱਤਰ ਰਾਹੀਂ ਉਸਾਰੀ ਨਾਲ ਸਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਨ, ਲੇਬਰ ਭਲਾਈ ਕੈਂਪ ਲਗਾਉਣ, ਮਜ਼ਦੂਰਾਂ ਦੀ ਪੈਨਸ਼ਨ, ਵਜ਼ੀਫ਼ੇ ਅਤੇ ਮੈਡੀਕਲ ਕਲੇਮ ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਸਮੇਤ ਲੇਬਰ ਚੌਂਕਾਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਬੈਠਣ ਲਈ ਬੈਂਚਾਂ ਆਦਿ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕਿਰਤ ਭਵਨ ਮੋਹਾਲੀ ਵਿਖੇ ਹੋਈ ਸੀ, ਜਿਸ ਦੌਰਾਨ ਮੁੱਖ ਮੰਤਰੀ ਵੱਲੋਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਲੇਬਰ ਦੀ ਮੁਫ਼ਤ ਰਜਿਸਟ੍ਰੇਸ਼ਨ ਕਰਨ, ਰੀਨਿਊ ਕਰਨ ਅਤੇ ਲੇਬਰ ਚੌਂਕਾਂ ਵਿੱਚ ਬੁਨਿਆਦੀ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਫੈਸਲਿਆਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਇਫਟੂ ਵੱਲੋਂ ਡਿਪਟੀ ਕਮਿਸ਼ਨਰ ਤੋਂ ਇਲਾਵਾ ਸਮੂਹ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਕਿਰਤ ਵਿਭਾਗ ਦੇ ਦਫ਼ਤਰ ਰੋਪੜ ਵਿਖੇ ਲੰਮੇ ਸਮੇਂ ਤੋਂ ਮਜ਼ਦੂਰਾਂ ਦੇ ਕੇਸ ਲਟਕੇ ਪਏ ਹਨ। ਬਲਾਕ ਮੋਰਿੰਡਾ ਸਮੇਤ ਹੋਰਨਾਂ ਬਲਾਕਾਂ ਵਿੱਚੋਂ ਸੈਂਕੜੇ ਪੈਨਸ਼ਨ ਕੇਸ ਭੇਜੇ ਜਾ ਚੁੱਕੇ ਹਨ, ਪਰ ਅਜੇ ਤੱਕ ਇੱਕ ਵੀ ਮਜ਼ਦੂਰ ਨੂੰ ਪੈਨਸ਼ਨ ਨਹੀਂ ਲੱਗੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਿਰਤ ਵਿਭਾਗ ਦੇ ਅਧਿਕਾਰੀ ਸਿਰਫ਼ ਕਾਗਜ਼ਾਂ ਵਿੱਚ ਹੀ ਭਲਾਈ ਕੈਂਪ ਦਿਖਾ ਦਿੰਦੇ ਹਨ, ਜਦਕਿ ਹਕੀਕਤ ਵਿੱਚ ਅਜਿਹੇ ਕੋਈ ਕੈਂਪ ਨਹੀਂ ਲਗਾਏ ਜਾਂਦੇ। ਯੂਨੀਅਨ ਨੇ ਲਿਖਤੀ ਤੌਰ ‘ਤੇ ਕਿਹਾ ਹੈ ਕਿ ਜੇਕਰ ਵਿਭਾਗ ਦੇ ਅਧਿਕਾਰੀ ਪੂਰੇ ਅਮਲੇ ਸਮੇਤ ਆਉਣ, ਤਾਂ ਕੈਂਪਾਂ ਦੇ ਪ੍ਰਬੰਧ ਵਿੱਚ ਯੂਨੀਅਨ ਪੂਰਾ ਸਹਿਯੋਗ ਕਰੇਗੀ। ਇਸ ਮੌਕੇ ਐਸ.ਡੀ.ਐਮ. ਦੀ ਗੈਰ-ਹਾਜ਼ਰੀ ਵਿੱਚ ਮੋਰਿੰਡਾ ਦੇ ਤਹਿਸੀਲਦਾਰ ਵੱਲੋਂ ਇਹ ਮੰਗ ਪੱਤਰ ਹਾਸਲ ਕੀਤਾ ਗਿਆ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੂੰ ਜਲਦ ਹੀ ਐਸ.ਡੀ.ਐਮ. ਨੂੰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਫੌਜੀ ਪ੍ਰਕਾਸ਼ ਸਿੰਘ ਬੰਗੀਆ, ਅਵਤਾਰ ਸਿੰਘ, ਰਣਵੀਰ ਸਿੰਘ ਸਰਾਣਾ, ਗੁਰਮੀਤ ਸਿੰਘ ਕਾਂਝਲਾ, ਨਿਰਮਲ ਸਿੰਘ ਮੋਰਿੰਡਾ, ਸੁਖਰਾਮ, ਰੁਪਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ. ਦੀ ਨਿਯੁਕਤੀ ਸਬੰਧੀ ਮੀਟਿੰਗ
Next articleਆਦਿ ਧਰਮ ਮੰਡਲ ਦੀ ਲਹਿਰ ਦਲਿਤਾਂ ਲਈ ਇੱਕ ਸਮਾਜਿਕ ਅੰਦੋਲਨ ਬਣੀ  – ਡਾ ਜੀ ਸੀ ਕੌਲ