HOME ਮੋਰਿੰਡਾ ਵਿਖੇ ਭਲਕੇ ਸੱਭਿਆਚਾਰਕ ਮੇਲਾ- ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਕਰਨਗੇ...

ਮੋਰਿੰਡਾ ਵਿਖੇ ਭਲਕੇ ਸੱਭਿਆਚਾਰਕ ਮੇਲਾ- ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਕਰਨਗੇ ਸ਼ਿਰਕਤ

2
ਪ੍ਰਸਿੱਧ ਗਾਇਕ ਗੁਲਾਬ ਸਿੱਧੂ ਬੰਨ੍ਹਣਗੇ ਸਮਾਂ, ਤਿਆਰੀਆਂ ਮੁਕੰਮਲ
ਮੋਰਿੰਡਾ   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ): ਸਥਾਨਕ ਅਨਾਜ ਮੰਡੀ ਮੋਰਿੰਡਾ ਵਿਖੇ ਭਲਕੇ 28 ਜੂਨ ਨੂੰ ਇੱਕ ਵਿਸ਼ਾਲ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਯੂਥ ਕਾਂਗਰਸ ਦੇ ਪ੍ਰਮੁੱਖ ਆਗੂ ਗੁਰਸੇਵਕ ਸਿੰਘ ਗਿੱਲ (ਗੁਰੂ ਸ਼ੇਰਗਿੱਲ) ਵੱਲੋਂ ਕੌਂਸਲਰ ਮਾਤਾ ਸਿਕੰਦਰ ਕੌਰ ਗਿੱਲ ਦੀ ਸਰਪ੍ਰਸਤੀ ਹੇਠ ਉਲੀਕਿਆ ਗਿਆ ਹੈ। ਇਸ ਸਬੰਧੀ ਅੱਜ ਇੱਥੇ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਗੁਰੂ ਸ਼ੇਰਗਿੱਲ ਨੇ ਦੱਸਿਆ ਕਿ ਇਲਾਕੇ ਦੀਆਂ ਸੱਭਿਆਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਇਹ ਮੇਲਾ 28 ਜੂਨ ਨੂੰ ਸ਼ਾਮ 7 ਵਜੇ ਸਥਾਨਕ ਅਨਾਜ ਮੰਡੀ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਲਾਕਾ ਨਿਵਾਸੀਆਂ ਦੇ ਰੂਬਰੂ ਹੋਣਗੇ। ਮੇਲੇ ਦੀ ਸੱਭਿਆਚਾਰਕ ਸਟੇਜ ‘ਤੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਗੁਲਾਬ ਸਿੱਧੂ ਆਪਣੀ ਪੂਰੀ ਟੀਮ ਸਮੇਤ ਪਹੁੰਚ ਕੇ ਅਪਣੀ ਗਾਇਕੀ ਦੇ ਜੌਹਰ ਦਿਖਾਉਣਗੇ।ਇਸ ਮੌਕੇ ਮੇਲੇ ਦੇ ਪ੍ਰਬੰਧਾਂ ਅਤੇ ਪ੍ਰੈੱਸ ਕਾਨਫਰੰਸ ਦੌਰਾਨ ਪਨਗ੍ਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਰਾਜੇਸ਼ ਕੁਮਾਰ ਸਿਸੋਦੀਆ, ਕੌਂਸਲਰ ਮਨਦੀਪ ਸਿੰਘ ਬਾਜਵਾ, ਵਿਗੇਸ਼ ਸੂਦ, ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਰਾਹੁਲ ਸ਼ਰਮਾ, ਬਿੱਲਾ ਬਾਜਵਾ, ਬਲਵੀਰ ਸਿੰਘ ਲਾਲਾ, ਨੰਬਰਦਾਰ ਰੁਪਿੰਦਰ ਸਿੰਘ ਭੀਚਰਾ ਅਤੇ ਸੰਨੀ ਭੂਮਕ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਕੌਂਸਲਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਇਸ ਸੱਭਿਆਚਾਰਕ ਸ਼ਾਮ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
Next articleਕਾਠਗੜ੍ਹ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਚੋਰੀ ਦਾ ਮੋਟਰਸਾਈਕਲ ਬਰਾਮਦ