HOME ਮੋਰਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਮੋਰਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

19

ਵਿਧਾਇਕ ਡਾ. ਚਰਨਜੀਤ ਸਿੰਘ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਮੋਰਿੰਡਾ   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਸਥਾਨਕ ਇੱਕ ਹੋਟਲ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ‘ਤੇ ਪੂਰੀ ਤਸੱਲੀ ਪ੍ਰਗਟ ਕਰਦਿਆਂ ਆਖਿਆ ਕਿ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਨਸ਼ਾ ਤਸਕਰਾਂ ਦਾ ਲੱਕ ਟੁੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਲਾ ਧੰਦਾ ਕਰਨ ਵਾਲਿਆਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ, ਜਦਕਿ ਨਸ਼ੇ ਦੀ ਦਲਦਲ ਵਿੱਚ ਫਸੇ ਪੀੜਤਾਂ ਨੂੰ ਬਿਮਾਰ ਮੰਨ ਕੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਤੇ ਮੁੜ-ਵਸੇਬੇ ਲਈ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡਾਂ ਵਿੱਚ ਜਿੰਮ ਖੋਲ੍ਹੇ ਜਾ ਰਹੇ ਹਨ ਅਤੇ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਵਿਧਾਇਕ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਐਸ.ਡੀ.ਐਮ. ਮੋਰਿੰਡਾ ਸ੍ਰੀ ਚੇਤਨ ਬੰਗੜ, ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਅਤੇ ਐਸ.ਐਚ.ਓ. ਗਗਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਭਟੋਆ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਕੌਂਸਲਰ ਜਗਪਾਲ ਸਿੰਘ ਜੌਲੀ, ਰਾਹੁਲ ਸ਼ਰਮਾ, ਠੇਕੇਦਾਰ ਜਸਵੀਰ ਸਿੰਘ ਸਖੋਮਾਜਰਾ, ਜਗਤਾਰ ਸਿੰਘ ਸਹੇੜੀ, ਜਸਪ੍ਰੀਤ ਸਿੰਘ ਕਲਸੀ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੈਸ, ਪੈਟਰੋਲ ਅਤੇ ਘਰੇਲੂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹਨ ਨਾਲ ਲੋਕ ਪਰੇਸ਼ਾਨ : ਆਜਾਦ
Next articleਕਿਰਪਾਨ ਮਸਲੇ ਸਬੰਧੀ ਲੈਸਟਰ ਵਿਖੇ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ