HOME ਮੋਰਿੰਡਾ ਪੁਲਿਸ ਵਲੋਂ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ

ਮੋਰਿੰਡਾ ਪੁਲਿਸ ਵਲੋਂ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ

11

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ

ਮੋਰਿੰਡਾ   (ਸਮਾਜ ਵੀਕਲੀ)   ( ਸੁਖਵਿੰਦਰ ਸਿੰਘ ਹੈਪੀ)- ਮੋਰਿੰਡਾ ਪੁਲਿਸ ਵਲੋਂ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖ ਕੇ ਮੋਰਿੰਡਾ ਸ਼ਹਿਰ ਵਿਚ ਡੀ ਐਸ ਪੀ ਮੋਰਿੰਡਾ ਸ੍ਰੀ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਫਲੈਗ ਮਾਰਚ ਕੀਤਾ ਗਿਆ।ਇਹ ਫਲੈਗ ਮਾਰਚ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਹੁੰਦੇ ਹੋਏ ਪੁਲਿਸ ਥਾਣੇ ਜਾ ਕੇ ਸਮਾਪਤ ਹੋਇਆ। ਜਿਸ ਵਿੱਚ ਇੰਸਪੈਕਟਰ ਗਗਨਦੀਪ ਸਿੰਘ ਐਸ ਐਚ ਓ ਮੋਰਿੰਡਾ ਸ਼ਹਿਰੀ, ਇੰਸਪੈਕਟਰ ਸ਼ਵਿੰਦਰ ਸਿੰਘ ਐਸ ਐਚ ਓ ਮੋਰਿੰਡਾ ਸਦਰ, ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਸਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਸ੍ਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸ੍ਰੀ ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੇ ਗਏ ਇਸ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਦੀ ਭਾਵਨਾ ਪੈਦਾ ਕਰਨੀ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਹੈ। ਇਸ ਮੌਕੇ ‘ਤੇ ਡੀ.ਐਸ.ਪੀ. ਗੁਰਜੀਤ ਸਿੰਘ ਨੇ ਕਿਹਾ ਕਿ ਫਲੈਗ ਮਾਰਚ ਨਗਰ ਕੌਂਸਲ ਚੋਣਾਂ ਦੇ ਮੱਦੇ ਨਜ਼ਰ ਕੀਤਾ ਗਿਆ ਹੈ ਅਤੇ ਇਸ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਭਾਵਨਾ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ ਹੈ। ਉਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਬਗੈਰ ਕਿਸੇ ਡਰ ਅਤੇ ਬਗੈਰ ਕਿਸੇ ਲਾਲਚ ਤੋਂ ਪਾਈਆਂ ਜਾਣ। ਉਨਾ ਦੱਸਿਆ ਕਿ ਪੰਜਾਬ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫਲੈਗ ਮਾਰਚ ਕੀਤਾ ਗਿਆ ਹੈ, ਜਿਸ ਦੌਰਾਨ ਸਮਾਜ ਵਿਰੋਧੀ ਤਾਕਤਾਂ ਨੂੰ ਇਹ ਸਖਤ ਸੰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਵਿੱਚ ਮੁੜ ਸਿਰ ਨਹੀਂ ਚੁੱਕਣ ਦੇਵੇਗੀ ਅਤੇ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੌਰਾਨ ਮੋਰਿੰਡਾ ਸ਼ਹਿਰ ਅਤੇ ਆਸ ਪਾਸ ਦੇ ਇਲਾਕੇ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ , ਅਤੇ ਕਾਨੂੰਨ ਤੋੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਅਤੇ ਬਿਨਾਂ ਕਿਸੇ ਡਰ ਭੈਅ ਤੋਂ ਕਰਵਾਈਆਂ ਜਾਣਗੀਆਂ, ਜਿਨਾਂ ਨੂੰ ਨਿਰਵਿਘਨ ਨੇਪਰੇ ਚਾੜਨ ਲਈ ਮੋਰਿੰਡਾ ਪੁਲਿਸ ਕੋਲ ਲੋੜੀਂਦੀ ਪੁਲਿਸ ਫੋਰਸ ਮੌਜੂਦ ਹੈ। ਇਸ ਮੌਕੇ ‘ਤੇ ਐਸ.ਐਚ.ਓ. ਸ਼ਹਿਰੀ ਇੰਸਪੈਕਟਰ ਗਗਨਦੀਪ ਸਿੰਘ, ਐਸ.ਐਚ.ਓ. ਸਦਰ ਇੰਸਪੈਕਟਰ ਸ਼ਵਿੰਦਰ ਸਿੰਘ, ਐਸ ਆਈ ਰੋਹਿਤ ਸ਼ਰਮਾ, ਏ.ਐਸ.ਆਈ. ਮਨਜੀਤ ਸਿੰਘ , ਏਐਸਆਈ. ਵਿਸ਼ਾਲ ਸ਼ਰਮਾ ਏਐਸਆਈ ਪਵਨਦੀਪ ਸਿੰਘ, ਏਐਸਆਈ ਧੰਨ ਸਿੰਘ ਸੈਣੀ , ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Next articleਸਥਾਨਕ ਐਮ ਸੀ ਦੀ ਨਸ਼ਾ ਤਸਕਰੀ ਨੂੰ ਲੈ ਕੇ ਵਰਾਇਲ ਆਡੀਓ ਲੀਕ ਮਾਮਲੇ ਨਾਲ ਹਲਕੇ ਵਿਚ ਨਸ਼ਾ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ