HOME ਮੋਰਿੰਡਾ ਟ੍ਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ- 60 ਈ-ਚਲਾਣ ਕੱਟੇ

ਮੋਰਿੰਡਾ ਟ੍ਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ- 60 ਈ-ਚਲਾਣ ਕੱਟੇ

1

ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)– ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੋਰਿੰਡਾ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਅਧੀਨ ਕੁੱਲ 60 ਈ-ਚਲਾਣ ਕੱਟੇ ਗਏ। ਇਨ੍ਹਾਂ ਵਿੱਚੋਂ 35 ਚਾਰ ਪਹੀਆ ਵਾਹਨਾਂ ਅਤੇ 15 ਦੋ ਪਹੀਆ ਵਾਹਨਾਂ ਦੇ ਚਲਾਣ ਸ਼ਾਮਲ ਹਨ। ਜੇਕਰ ਉਲੰਘਣਾਵਾਂ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ 36 ਚਲਾਣ ਰੌਂਗ ਪਾਰਕਿੰਗ ਲਈ ਕੀਤੇ ਗਏ। ਇਸ ਤੋਂ ਇਲਾਵਾ 15 ਚਲਾਣ ਵਾਹਨਾਂ ‘ਤੇ ਕਾਲੀ ਜਾਲੀ ਲਗਾਉਣ ਕਾਰਨ ਕੀਤੇ ਗਏ, ਜਦਕਿ 07 ਵਾਹਨਾਂ ਨੂੰ ਬਿਨਾਂ ਨੰਬਰ ਪਲੇਟ ਹੋਣ ਕਰਕੇ ਚਲਾਣਿਆ ਗਿਆ। ਪੁਲਿਸ ਵੱਲੋਂ ਬਿਨਾਂ ਹੈਲਮਟ ਚਲਾਉਣ ਅਤੇ ਟ੍ਰਿਪਲ ਰਾਈਡਿੰਗ ਦੇ ਮਾਮਲਿਆਂ ਵਿੱਚ ਵੀ ਇੱਕ-ਇੱਕ ਚਲਾਣ ਕੀਤਾ ਗਿਆ। ਇਹ ਕਾਰਵਾਈ ਟ੍ਰੈਫਿਕ ਇੰਚਾਰਜ ਮਲਕੀਤ ਸਿੰਘ ਮਾਵੀ ਅਤੇ ਏਐਸਆਈ ਧੰਨ ਸਿੰਘ ਸੈਣੀ ਦੀ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ। ਟ੍ਰੈਫਿਕ ਪੁਲਿਸ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਧਾਰਨਾ ਅਤੇ ਆਮ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਦੂਜਿਆਂ ਦੀ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਅਮਰੀਕਨ ਸਾਮਰਾਜ ਵਲੋਂ ਈਰਾਨ ਤੇ ਕੀਤੇ ਜੰਗੀ ਹਮਲੇ ਕਾਰਨ ਪੂਰੀ ਦੁਨੀਆ ਵਿੱਚ ਹਾਹਾਕਾਰ :ਕਰਨ ਸਿੰਘ ਰਾਣਾ
Next articleਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਂਵਾਲ ਸੌਂਖੜੀ ਵਿਖੇ ਕੁਦਰਤ ਦੀ ਅਨੰਦ ਸੈਰ ਦਾ ਆਯੋਜਨ ਕੀਤਾ ਗਿਆ