ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ, ਮਜ਼ੀਦ ਖਾਨ)– ਮੋਰਿੰਡਾ ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਅਤੇ ਪ੍ਰਸਿੱਧ ਮਾਮਾ ਢਾਬਾ ਦੇ ਮਾਲਕ ਜਨਾਬ ਸਿਤਾਰ ਮੁਹੰਮਦ ਨੂੰ ਅੱਜ ਸਥਾਨਕ ਕਬਰਸਤਾਨ ਵਿੱਚ ਹਜ਼ਾਰਾਂ ਨਮ ਅੱਖਾਂ ਦੀ ਮੌਜੂਦਗੀ ਵਿੱਚ ਸਪੁਰਦੇ-ਖ਼ਾਕ ਕਰ ਦਿੱਤਾ ਗਿਆ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ, ਵਪਾਰੀਆਂ, ਸਮਾਜਿਕ, ਧਾਰਮਿਕ ਅਤੇ ਸਿਆਸੀ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਜਨਾਬ ਸਿਤਾਰ ਮੁਹੰਮਦ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਸ ਨਾਲ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ। ਉਹ ਆਪਣੇ ਮਿਲਣਸਾਰ ਸੁਭਾਅ, ਇਮਾਨਦਾਰੀ ਅਤੇ ਸਮਾਜਿਕ ਸਰੋਕਾਰਾਂ ਕਾਰਨ ਹਰ ਵਰਗ ਵਿੱਚ ਸਤਿਕਾਰਯੋਗ ਸਨ। ਮਾਮਾ ਢਾਬਾ ਰਾਹੀਂ ਉਨ੍ਹਾਂ ਨੇ ਸਾਲਾਂ ਤੱਕ ਲੋਕਾਂ ਦੀ ਸੇਵਾ ਕੀਤੀ ਅਤੇ ਆਪਣੇ ਵਿਵਹਾਰ ਨਾਲ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਥਾਂ ਬਣਾਈ। ਅੰਤਿਮ ਰਸਮਾਂ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਜਨਾਬ ਸਿਤਾਰ ਮੁਹੰਮਦ ਦਾ ਚਲੇ ਜਾਣਾ ਨਾ ਸਿਰਫ਼ ਪਰਿਵਾਰ ਲਈ, ਸਗੋਂ ਪੂਰੇ ਮੋਰਿੰਡਾ ਸ਼ਹਿਰ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਅਤੇ ਨਿਮਰਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਮਾਹੌਲ ਗਮਗੀਨ ਰਿਹਾ ਅਤੇ ਹਰ ਅੱਖ ਨਮ ਨਜ਼ਰ ਆਈ। ਸ਼ਹਿਰ ਵਾਸੀਆਂ ਨੇ ਵਿਛੜੀ ਰੂਹ ਦੀ ਮਗਫ਼ਿਰਤ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਹੌਸਲਾ ਬਖ਼ਸ਼ਣ ਲਈ ਦੁਆ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




