ਕਿਸੇ ਵੀ ਮਹਿਲਾ ਨੂੰ ਰਜਿਸਟ੍ਰੇਸ਼ਨ ‘ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਨੂੰ ਲਾਭ ਮਿਲੇਗਾ ਅਤੇ ਮਹਿਲਾਵਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਵੇਗੀ। ਯੋਜਨਾ ਸੰਬੰਧੀ ਅੱਜ ਇੱਥੇ ਗੱਲਬਾਤ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਪਣੇ ਦਫ਼ਤਰ ਵਿਖੇ ਹਲਕਾ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਫ਼ਤਰ ਪਹੁੰਚੀਆਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਡਾ.ਇਸ਼ਾਂਕ ਕੁਮਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਕਿਸੀ ਵੀ ਸਮੱਸਿਆ ਕਾਰਣ ਜੇਕਰ ਰਜਿਸਟ੍ਰੇਸ਼ਨ ਦੇਰੀ ਨਾਲ ਵੀ ਹੁੰਦੀ ਹੈ, ਤਾਂ ਵੀ ਮਹਿਲਾਵਾਂ ਨੂੰ ਉਹਨਾਂ ਦਾ ਪੂਰਾ ਬਕਾਇਆ ਮਿਲੇਗਾ| ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਵੀ ਜ਼ਰੂਰੀ ਹੈ। ਵਿਧਾਇਕ ਨੇ ਹਲਕੇ ਦੀਆਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਸਬੰਧੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬੇਝਿਜਕ ਸੰਪਰਕ ਕਰਨ, ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਮਹਿਲਾਵਾਂ ਨੂੰ ਸਮਾਜ ਵਿੱਚ ਸਨਮਾਨ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ “ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਭਲਾਈ ਲਈ ਇੱਕ ਇਤਿਹਾਸਕ ਅਤੇ ਲੋਕ-ਹਿਤੈਸ਼ੀ ਉਪਰਾਲਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



