HOME ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਨਵਾੜੀ ਸੈਂਟਰ ਲਿੱਧੜ ਵਿੱਚ ਲਗਾਇਆ ਗਿਆ ਕੈਂਪ

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਨਵਾੜੀ ਸੈਂਟਰ ਲਿੱਧੜ ਵਿੱਚ ਲਗਾਇਆ ਗਿਆ ਕੈਂਪ

11
ਫੋਟੋ ਅਜਮੇਰ ਦੀਵਾਨਾ

*ਵਰਕਰ ਬਨੀਤਾ ਦੇਵੀ ਨੇ ਮਹਿਲਾਵਾਂ ਨੂੰ ਦਿੱਤੀ ਜਾਣਕਾਰੀ* 

ਹੁਸ਼ਿਆਰਪੁਰ,/ਹਾਜੀਪੁਰ   (ਸਮਾਜ ਵੀਕਲੀ)    (ਤਰਸੇਮ ਦੀਵਾਨਾ ) – ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਹਾਜੀਪੁਰ ਆਂਗਨਵਾੜੀ ਸੈਂਟਰ ਲਿੱਧੜ (ਅਰਥੇਵਾਲ)ਵਿਖੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਹਾਜੀਪੁਰ ਆਂਗਨਵਾੜੀ ਸੈਂਟਰ ਲਿੱਧੜ (ਅਰਥੇਵਾਲ) ਦੀ ਵਰਕਰ ਬਨੀਤਾ ਦੇਵੀ  ਨੇ ਦੱਸਿਆ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਲਈ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਗਏ ਹਨ। ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਮਹਿਲਾਵਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਜਾਤੀ ਪ੍ਰਮਾਣ-ਪੱਤਰ, ਬੈਂਕ ਖਾਤੇ ਦੀ ਜਾਣਕਾਰੀ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਜਮ੍ਹਾਂ ਕਰਵਾਈ ਜਾਵੇਗੀ। ਇਸ ਸਮੇਂ ਮਹਿਲਾਵਾਂ ਦੇ ਫਾਰਮ ਵੀ ਭਰੇ ਗਏ ਅਤੇ ਉਨ੍ਹਾਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ : ਲਾਲੀ ਬਾਜਵਾ,ਐਡਵੋਕੇਟ ਭਾਰਦਵਾਜ
Next articleਕਾਂਗਰਸ ਹਾਈ ਕਮਾਂਡ ਪੰਜਾਬ ਵਿੱਚ ਸੱਤਾ ਪ੍ਰਾਪਤੀ ਲਈ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੂੰ ਸੌਂਪਣ ਵੱਡੀ ਜ਼ਿੰਮੇਵਾਰੀ-ਸੋਮ ਦੱਤ ਸੋਮੀ