HOME ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ

25

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਦਿੱਤੀ ਗਈ ਯੋਜਨਾ ਦੀ ਜਾਣਕਾਰੀ

ਗੜ੍ਹਸ਼ੰਕਰ,   (ਸਮਾਜ ਵੀਕਲੀ)   (ਬਲਵੀਰ ਚੌਪੜਾ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਗੜ੍ਹਸ਼ੰਕਰ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫ਼ਤਰ ਵੱਲੋਂ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਵਿਭਾਗੀ ਕਰਮਚਾਰੀਆਂ ਵੱਲੋਂ ਹਾਜ਼ਰ ਮਹਿਲਾਵਾਂ ਨੂੰ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ਾਂ ਦੀ ਜਾਂਚ ਦਾ ਕੰਮ ਵੀ ਕੀਤਾ ਗਿਆ। ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਉਦੇਸ਼ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਹੋਰਨਾਂ ਨੂੰ ਵੀ ਇਨ੍ਹਾਂ ਯੋਜਨਾਵਾਂ ਬਾਰੇ ਜਾਣੂ ਕਰਵਾਉਣ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ ਅਤੇ ਯੋਜਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਵਿਭਾਗੀ ਅਧਿਕਾਰੀਆਂ ਨੇ ਲਾਭਪਾਤਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਹੀ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਸ਼੍ਰੀਮਤੀ ਅੰਜਨਾ ਕੁਮਾਰੀ, ਮਿਸ ਜਸਪ੍ਰੀਤ ਕੌਰ,ਸ੍ਰੀਮਤੀ ਬੇਵੀ ਰਾਣੀ,ਸ੍ਰੀਮਤੀ ਕਮਲੇਸ਼ ਕੌਰ, ਸ੍ਰੀਮਤੀ ਮੰਜੂ ਬਾਲਾ, ਸ਼੍ਰੀਮਤੀ ਸੰਦੀਪ ਕੌਰ, ਸ਼੍ਰੀਮਤੀ ਰਾਜਨ, ਸ਼੍ਰੀਮਤੀ ਨਛੱਤਰ ਕੌਰ, ਸ੍ਰੀਮਤੀ ਹਰਜਿੰਦਰ ਕੌਰ, ਅਤੇ ਸ਼੍ਰੀਮਤੀ ਪਰਵਿੰਦਰ ਕੌਰ ਤੇ ਪਾਰਟੀ ਵਰਕਰ ਪਾਰਟੀ ਵਰਕਰ ਸ਼ਾਮਿਲ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 13/06/2026
Next articleਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਪਿੰਡ ਬਾਗੋਵਾਲ ਦਾ ਦੌਰਾ, ਲਿਫਟ ਇਰੀਗੇਸ਼ਨ ਸਕੀਮ ਤਹਿਤ ਖੇਤਾਂ ਦਾ ਲਿਆ ਜਾਇਜ਼ਾ