ਸੰਗਰੂਰ (ਰਮੇਸ਼ਵਰ ਸਿੰਘ) (ਸਮਾਜ ਵੀਕਲੀ): ਅੱਜ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਅੰਤਰ – ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ । ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਦ ਲਿਆ ਗਿਆ । ਇਸ ਮੌਕੇ ਮੁੱਖ ਮਹਿਮਾਨ ਮਾਸਟਰ ਪਰਮ ਵੇਦ ਵੱਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ , ਇਸਦੇ ਮੁੱਢ ਅਤੇ ਵਿਆਕਰਨ ਦੀ ਭਾਸ਼ਾ ਵਿੱਚ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ।
ਉਨਾਂ ਕਿਹਾ ਕਿ ਮਾਤ ਭਾਸ਼ਾ ਵਿੱਚ ਗਿਆਨ, ਵਿਗਿਆਨ ਨੂੰ ਡੂੰਘਾਈ ਨਾਲ ਜਾਣਿਆ ਜਾ ਸਕਦਾ ਹੈ।ਇਸ ਉਤੇ ਮੁਹਾਰਤ ਮਨੁੱਖ ਦੀ ਸ਼ਖਸੀਅਤ ਨੂੰ ਨਿਖਾਰਦੀ ਹੈ।।ਸ . ਮੇਵਾ ਸਿੰਘ ਜੀ ਵੱਲੋਂ ਮਾਂ ਬੋਲੀ ਦੇ ਸਹੀ ਉਚਾਰਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਸੰਸਥਾਂ ਮੁਖੀ ਸ . ਜੋਗਾ ਸਿੰਘ ਨੇ ਪੰਜਾਬੀ ਮਾਂ ਬੋਲੀ ਦੀ ਸਮਾਜ ਵਿੱਚ ਮਹੱਤਤਾ , ਮਾਂ ਬੋਲੀ ਦਾ ਵਿਕਾਸ ਅਤੇ ਵਿਦਿਆਰਥੀਆਂ ਵਿੱਚ ਮਾਂ ਬੋਲੀ ਪ੍ਰਤੀ ਰੁਚੀ ਪੈਦਾ ਕਰਨ ਲਈ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਵਾਈਸ ਪ੍ਰਿੰਸੀਪਲ ਸ਼੍ਰੀ ਵਿਜੈ ਕੁਮਾਰ ਵੱਲੋਂ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸ੍ਰੀਮਤੀ ਪਰਮਿੰਦਰ ਕੌਰ , ਸ੍ਰੀਮਤੀ ਮਨਦੀਪ ਕੌਰ , ਸ੍ਰੀਮਤੀ ਸਤਬੀਰ ਕੌਰ , ਸ . ਗੁਰਵੀਰ ਸਿੰਘ ਅਤੇ ਹੋਰ ਅਧਿਆਪਕ ਸਹਿਬਾਨ ਹਾਜ਼ਿਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly