*ਮਾਤਾ ਜੀ ਦੀ ਵਿਸ਼ਾਲ ਚੌਂਕੀ ਵੀ ਲਗਾਈ ਗਈ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਮੋਂਰੋਂ ਵਿਖੇ ਸਥਿਤ ਮਾਂ ਵੈਸ਼ਨੂੰ ਦਰਬਾਰ ਦੁੱਖ ਖੰਡਨ ਨਿਵਾਸ ਮੋਂਰੋਂ ਵਿਖੇ ਗੱਦੀਨਸ਼ੀਨ ਮਾਤਾ ਸਵਰਨ ਦੇਵਾ (ਯੂ.ਕੇ) ਦੀ ਅਗਵਾਈ ਹੇਠ ਸਮੂਹ ਸੰਗਤਾਂ ਤੇ ਖਾਸ ਤੌਰ ‘ਤੇ ਇਕੱਤਰ ਬੱਚਿਆਂ ਵਲੋਂ ਫਾਦਰ ਡੇਅ ਮਨਾਇਆ ਗਿਆ | ਇਸ ਮੌਕੇ ਮਾਤਾ ਸਵਰਨ ਦੇਵਾ (ਯੂ.ਕੇ) ਵਲੋਂ ਕੇਕ ਕੱਟਿਆ ਗਿਆ | ਉਪਰੰਤ ਮਾਤਾ ਜੀ ਦੀ ਵਿਸ਼ਾਲ ਚੌਂਕੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਈ ਗਈ | ਇਸ ਮੌਕੇ ਮਹਾਂਮਾਈ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ | ਇਸ ਮੌਕੇ ਬੋਲਦਿਆਂ ਗੱਦੀਨਸ਼ੀਨ ਮਾਤਾ ਸਵਰਨ ਦੇਵਾ (ਯੂ.ਕੇ) ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣਾ ਮਾਤਾ ਪਿਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਹਰ ਮਾਂ-ਬਾਪ ਆਪਣੇ ਬੱਚਿਆਂ ਦਾ ਹਮੇਸ਼ਾ ਭਲਾ ਹੀ ਲੋਚਦਾ ਹੈ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਵੀ ਅਤੁੱਟ ਵਰਤਾਏ ਗਏ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



