ਸੀਨੀਅਰ ਸੈਕੰਡਰੀ ਸਕੂਲ ਬੁਲੰਦਪੁਰੀ ਵਿਖੇ ਮਾਂ ਦਿਵਸ ਮਨਾਇਆ ਗਿਆ

ਫੋਟੋ ਕੈਪਸਨ:- ਗੋਬਿੰਦ ਸਰਵਰ ਸੀਨੀਅਰ ਸੈਕੰਡਰੀ ਸਕੂਲ ਬੁਲੰਦਪੁਰੀ ਦੀਆ ਵਿਦਿਆਰਥਣਾਂ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿਚ ਹਿੱਸਾ ਲੈਂਦੀਆਂ ਹੋਈਆਂ । ਤਸਵੀਰ ਸੁਖਵਿੰਦਰ ਸਿੰਘ ਖਿੰੰਡਾ ਮਹਿਤਪੁਰ

ਮਹਿਤਪੁਰ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਖਿੰੰਡਾ)- ਗੋਬਿੰਦ ਸਰਵਰ ਸੀਨੀਅਰ ਸੈਕੰਡਰੀ ਸਕੂਲ, ਬੁਲੰਦਪੁਰੀ ਸਾਹਿਬ ਵਿਖੇ ਮਾਂ ਦਿਵਸ ਦੇ ਸੰਬੰਧ ਵਿਚ ਇਕ ਖਾਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨਰਸਰੀ ਜਮਾਤ ਤੋਂ ਲੈ ਕੇ +2 ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਤੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਕਾਰਡ ਅਤੇ ਪੋਸਟਰ ਬਣਾਏ, ਜਿਸ ਵਿਚ ਮਾਂ ਦੇ ਕਿਰਦਾਰ ਦਾ ਵਰਣਨ ਕੀਤਾ ਗਿਆ। ਇਸ ਸੰਬੰਧ ਵਿੱਚ ਬੱਚਿਆਂ ਨੇ ਆਪਣੇ ਵਿਚਾਰ ਵੀ ਪ੍ਰਗਟ ਕੀਤੇ ਅਤੇ ਆਪਣੇ ਜੀਵਨ ਵਿੱਚ ਮਾਂ ਦੀ ਮਹੱਤਤਾ ਬਾਰੇ ਦੱਸਿਆ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਦੂਸਰੇ ਅਧਿਆਪਕਾਂ ਨੇ ਵੀ ਮਾਂ ਦਿਵਸ ਨੂੰ ਸਮਰਪਿਤ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬੱਚਿਆਂ ਨੂੰ ਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਕਮ ਪਬਲਿਕ ਸਕੂਲ ਮਹਿਤਪੁਰ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Next articleਨਜ਼ਮ -ਮਾਂ