“ਮਾਂ ਦਾ ਦੁੱਧ” ਬੱਚੇ ਲਈ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ – ਡਾ. ਹਰਦੇਵ ਸਿੰਘ ਸਿਵਲ ਸਰਜਨ।

ਹੈਲਥ ਐਂਡ ਵੈਲਨੈਸ ਸੈਂਟਰ ਬੋੜਾਵਾਲ ਵਿਖੇ ਜਾਣਕਾਰੀ ਦਿੰਦੇ ਸਿਹਤ ਕਰਮਚਾਰੀ
”ਪਿੰਡ ਪੱਧਰ ਤੇ ਘਰ ਘਰ ਜਾ ਕੇ ਲੋਕਾਂ ਨੂੰ ਮਾਂ ਦੇ ਦੁੱਧ ਦੀ ਮਹੱਹਤਾ ਸਬੰਧੀ ਕੀਤਾ ਜਾਵੇਗਾ ਜਾਗਰੂਕ”
“ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ 1 ਅਗਸਤ ਤੋਂ 7 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫਤਾ ਚਲ ਰਿਹਾ ਹੈ।
ਮਾਨਸਾ (ਸਮਾਜ ਵੀਕਲੀ) ਸਿਹਤ ਵਿਭਾਗ ਮਾਨਸਾ ਵੱਲੋਂ ਡਾ. ਹਰਦੇਵ ਸਿੰਘ ਸਿਵਲ ਸਰਜਨ ਮਾਨਸਾ ਦੇ ਦਿਸ਼ਾ ਨਿਰਦੇਸ਼ ਅਧੀਨ    “ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇਸ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਿਲੇ ਦੇ ਹੈਲਥ ਐਂਡ ਵੈਲਨੈਸ ਸੈਂਟਰ ਬੋੜਾਵਾਲ ਵਿਖੇ ਜਾਣਕਾਰੀ ਦਿੰਦਿਆਂ ਵਿਜੈ ਕੁਮਾਰ ਜੈਨ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਫਤਰ ਸਿਵਲ ਸਰਜਨ ਮਾਨਸਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਮਿਤੀ 1 ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ “ਬ੍ਰੈਸਟ ਫੀਡਿੰਗ ਵੀਕ” ਹਰ ਸਾਲ  ਮਨਾਇਆ ਜਾਂਦਾ ਹੈ,ਨਾਲ ਹੀ ਉਨ੍ਹਾਂ ਦਸਿਆਂ ਕਿ ਇਸ ਸਾਲ ” ਮਾਂ ਅਤੇ ਬੱਚੇ ਦੀ ਨੇੜਤਾ ਨੂੰ ਵਧਾਉਣਾ, ਛਾਤੀ ਦਾ ਦੁੱਧ ਚੁੰਗਾਉਣਾ” ਥੀਮ ਦੇ ਅਧੀਨ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਕੁਦਰਤ ਵੱਲੋਂ ਨਵਜਨਮੇ ਬੱਚੇ ਦੇ ਪੋਸ਼ਣ ਲਈ ਬਖਸ਼ਿਆ ਗਿਆ। “ਮਾਂ ਦਾ ਦੁੱਧ” ਇਕ ਵੱਡਮੁੱਲੀ ਤੇ ਅਨਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ।ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਓਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ “ਏ” ਨਾਲ ਭਰਪੂਰ ਹੁੰਦਾ ਹੈ।
ਇਸ ਮੌਕੇ ਉਨਾਂ ਇਹ ਵੀ ਦੱਸਿਆ ਕਿ “ਮਾਂ ਦਾ ਦੁੱਧ” ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ ।ਇਹ ਬੱਚਿਆਂ ਨੂੰ  ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸੀਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ, ਉਨਾਂ ਨੇ ਇਹ ਵੀ ਦੱਸਿਆ ਕਿ “ਮਾਂ ਦੇ ਦੁੱਧ ਮਹੱਤਤਾ” ਸਬੰਧੀ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਵੇ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ,ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਸਿਰਫ ਵਧੀਆਂ ਵਿਚਾਰ ਲਿਆਉਣੇ ਚਾਹੀਦੇ ਹਨ,ਬੱਚੇ ਦਾ ਮੂੰਹ ਛਾਤੀ ਦੇ ਏਨਾ ਨੇੜੇ ਨਾ ਰੱਖੋਂ ਕਿ ਉਸ ਦਾ ਨੱਕ ਦੱਬ ਜਾਵੇ ਅਤੇ ਸਾਹ ਲੈਣ ਵਿੱਚ ਕੋਈ ਮੁਸ਼ਕਿਲ ਨਾ ਹੋਵੇ , ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਉਸ ਨੂੰ ਡਕਾਰ ਜਰੂਰ ਦਿਵਾਓ ਆਦਿ ।
ਨਾਲ ਹੀ ਉਨ੍ਹਾਂ ਨੇ ਦਸਿਆ ਕਿ
ਸਿਹਤ ਵਿਭਾਗ ਮਾਨਸਾ ਦੇ ਮਾਸ ਮੀਡੀਆ ਵਿੰਗ  ਵੱਲੋਂ ਸਮੇਂ ਸਮੇਂ `ਤੇ ਇਹਨਾਂ ਜਾਗਰੂਕਤਾ ਦਿਵਸਾਂ ਤੇ ਵਿਸ਼ੇਸ਼ ਹਫਤਿਆਂ ਮੌਕੇ ਸਾਰੇ ਜਿਲੇ ਵਿਚ ਬਲਾਕ ਅਕਸਟੈਂਸ਼ਨ ਐਜੂਕੇਟਰਾਂ ਤੇ ਸਮੂਹ ਸਿਹਤ ਕਰਮੀਆਂ,ਆਸਾ ਵਰਕਰਜ,ਆਸਾ ਫੈਸਿਲੀਟੇਟਰ,ਆਂਗਨਵਾੜੀ  ਵਰਕਰ ਅਤੇ ਲੋਕਾਂ ਦੀ ਮਦਦ ਨਾਲ ਪਿੰਡ ਪੱਧਰ ਤੱਕ “ਮਾਂ ਦੇ ਦੁੱਧ” ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਊਸ਼ਾ ਦੇਵੀ ਐਲ.ਐਚ.ਵੀ. ਕਰਮਜੀਤ ਕੌਰ ਏ.ਐਨ.ਐਮ, ਅਮਰਜੀਤ ਸਿੰਘ ਸਿਹਤ ਕਰਮਚਾਰੀ ਤੋਂ ਇਲਾਵਾ ਪਿੰਡ ਦੇ ਲੋਕ ਮੌਜੂਦ ਸਨ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸ਼ਹੀਦੀ ਸਪੋਰਟਸ ਕੌਂਸਲ ਬੈਡ ਫੋਰਡ ਯੂ ਕੇ ਵੱਲੋਂ ਕਰਵਾਏ ਗਏ ਖੇਡ ਮੇਲੇ ਚ ਇੰਗਲੈਂਡ ਭਰ ਚੋਂ ਵੱਖ ਵੱਖ ਟੀਮਾਂ ਨੇ ਲਿਆ ਭਾਗ
Next articleਰਹਿਪਾ ਵਿਖੇ ਡਾ. ਬੀ. ਆਰ ਅੰਬੇਡਕਰ ਪਾਰਕ ਤੇ ਕਮਿਊਨਟੀ ਹਾਲ ਦਾ ਨੀਂਹ ਪੱਥਰ 4 ਅਗਸਤ ਨੂੰ ਰੱਖਿਆ ਜਾਵੇਗਾ