(ਸਮਾਜ ਵੀਕਲੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸਿੱਖਿਆ ਬਲਾਕ – ਸ੍ਰੀ ਅਨੰਦਪੁਰ ਸਾਹਿਬ , ਜ਼ਿਲਾ – ਰੂਪਨਗਰ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਲ.ਕੇ.ਜੀ. ਅਤੇ ਯੂ. ਕੇ. ਜੀ. ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਦੀਆਂ ਵੱਖ – ਵੱਖ ਗਤੀਵਿਧੀਆਂ ਅਤੇ ਵਿਚਾਰ – ਵਟਾਂਦਰੇ ਸੰਬੰਧੀ ਇੱਕ ਵਰਕਸ਼ਾਪ ਕਰਵਾਈ ਗਈ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੀਆਂ ਹਾਜ਼ਰ ਹੋਈਆਂ ਮਾਤਾਵਾਂ ਨੂੰ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਦੇ ਸੰਬੰਧ ਵਿੱਚ ਵਿਚਾਰ – ਵਟਾਂਦਰਾ ਕੀਤਾ ਗਿਆ। ਸਕੂਲ ਵਿੱਚ ਮਿਲਣ ਵਾਲੀਆਂ ਸਹੂਲਤਾਂ ਦੀ ਬਾਰੇ ਅਤੇ ਦਾਖ਼ਲਾ ਵਧਾਉਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਸਕੂਲ ਵੱਲੋਂ ਕੋਵਿਡ ਦੌਰਾਨ ਆੱਨਲਾਈਨ – ਕਲਾਸਾਂ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਹਾਜ਼ਰ ਹੋਈਆਂ ਸਮੂਹ ਮਾਤਾਵਾਂ ਨੇ ਸਕੂਲ ਅਧਿਆਪਕਾਂ ਦੀ ਕਾਰਗੁਜ਼ਾਰੀ ਅਤੇ ਸਕੂਲ ਦੀਆਂ ਸਹੂਲਤਾਂ ਪ੍ਰਤੀ ਵਧੀਆ ਕਾਰਗੁਜ਼ਾਰੀ ਲਈ ਪ੍ਰਸੰਸਾ ਕੀਤੀ ਅਤੇ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਤਾਵਾਂ , ਸਕੂਲ ਮੁਖੀ ਰਜਨੀ ਧਰਮਾਣੀ , ਬੀ.ਐੱਮ.ਟੀ. ਸਤਿਕਾਰਯੋਗ ਇੰਦਰਦੀਪ ਸਿੰਘ ਜੀ , ਕਮੇਟੀ ਮੈਂਬਰ ਅਤੇ ਹੋਰ ਹਾਜ਼ਰ ਸਨ। ਸਕੂਲ ਸਟਾਫ ਵੱਲੋਂ ਵੀ ਮਾਤਾਵਾਂ ਦੇ ਭਰਪੂਰ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly