HOME ਨਵੇਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ ਪੁਰਾਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ: ਡਾ....

ਨਵੇਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ ਪੁਰਾਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ: ਡਾ. ਜਗਦੀਪ ਸਿੰਘ

1

ਪੰਜਾਬੀ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਹੋਸਟਲ ਵਿਖੇ ‘ਅਲੂਮਨੀ – ਵਾਲ ਆਫ਼ ਫੇਮ’ ਦਾ ਉਦਘਾਟਨ

ਪਟਿਆਲਾ,  (ਸਮਾਜ ਵੀਕਲੀ)   (ਅੰਗਰੇਜ ਸਿੰਘ ਵਿੱਕੀ) ਪੰਜਾਬੀ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਹੋਸਟਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਹੋਸਟਲ ਵਿੱਚ ਨਵੀਂ ਬਣੀ ‘ਅਲੂਮਨੀ ਵਾਲ ਆਫ਼ ਫੇਮ’ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.ਜਗਦੀਪ ਸਿੰਘ ਵੱਲੋਂ ਕੀਤਾ ਗਿਆ।ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ.ਜਸਵਿੰਦਰ ਸਿੰਘ ਬਰਾੜ ਵੱਲੋਂ ਵੀ ਸੰਬੋਧਨ ਕੀਤਾ ਗਿਆ।ਇਸ ਤੋਂ ਬਾਅਦ ਹੋਸਟਲ ਦੇ ਵਿਦਿਆਰਥੀਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਨਾਟਕ ‘ਬੁੱਤ ਜਾਗ ਪਿਆ’ ਖੇਡਿਆ ਗਿਆ।ਉਪ-ਕੁਲਪਤੀ ਡਾ.ਜਗਦੀਪ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਹੋਸਟਲ ਵਿੱਚ ਸਥਾਪਿਤ ਕੀਤੀ ਗਈ ਇਹ ‘ਵਾਲ ਆਫ਼ ਫੇਮ’ ਸਿਰਫ਼ ਇੱਕ ਕੰਧ ਨਹੀਂ, ਸਗੋਂ ਸਾਡੇ ਉਨ੍ਹਾਂ ਸਾਬਕਾ ਵਿਦਿਆਰਥੀਆਂ ਦੇ ਸੰਘਰਸ਼ ਅਤੇ ਸਫਲਤਾ ਦੀ ਪ੍ਰਤੀਕ ਹੈ ਜਿਨ੍ਹਾਂ ਨੇ ਇੱਥੋਂ ਪੜ੍ਹ ਕੇ ਦੁਨੀਆ ਭਰ ਵਿੱਚ ਨਾਮ ਕਮਾਇਆ ਹੈ। ਇਹ ਕੰਧ ਮੌਜੂਦਾ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਬਣੇਗੀ ਤਾਂ ਜੋ ਉਹ ਵੀ ਆਪਣੇ ਜੀਵਨ ਵਿੱਚ ਵੱਡੀਆਂ ਪ੍ਰਾਪਤੀਆਂ ਕਰਕੇ ਦੇਸ਼ ਦੀ ਸੇਵਾ ਕਰ ਸਕਣ।ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ.ਮਮਤਾ ਸ਼ਰਮਾ, ਡੀਨ ਅਲੂਮਨੀ ਡਾ.ਰਾਜਬੰਸ ਸਿੰਘ ਗਿੱਲ, ਪਰੋਵੋਸਟ ਡਾ.ਸੁਖਵਿੰਦਰ ਸਿੰਘ ਸਰਾਂ, ਹੋਸਟਲ ਵਾਰਡਨ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਕਾਦਮਿਕ ਖੋਜ ਨੂੰ ਸਮਾਜਿਕ ਲੋੜਾਂ ਅਨੁਸਾਰ ਵਪਾਰਕ ਰੂਪ ਦੇ ਕੇ ਪੈਦਾ ਕਰਨੇ ਚਾਹੀਦੇ ਹਨ ਰੁਜ਼ਗਾਰ ਦੇ ਨਵੇਂ ਮੌਕੇ: ਡਾ. ਜਗਦੀਪ ਸਿੰਘ
Next articleਰਬਾਬੀ ਪਰੰਪਰਾ ਅਤੇ ਸ਼ਾਸਤਰੀ ਸੰਗੀਤ ਦੇ ਸੁਮੇਲ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ: ਡਾ.ਜਗਦੀਪ ਸਿੰਘ