ਫਿਲੌਰ/ਗੋਰਾਇਆ/ਅੱਪਰਾ (ਸਮਾਜ ਵੀਕਲੀ) (ਦੀਪਾ)-ਥਾਣਾ ਗੁਰਾਇਆ ਅਧੀਨ ਪੈਂਦੇ ਇਲਾਕੇ ’ਚ ਰੋਜ਼ਾਨਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨਾਲ ਇਲਾਕਾਂ ਵਾਸੀ ਦਹਿਸ਼ਤ ਦੇ ਮਹੌਲ ਵਿੱਚ ਜਿਊਣ ਲਈ ਮਜਬੂਰ ਹਨ, ਤੇ ਇਨ੍ਹਾਂ ਚੋਰਾਂ ਅਤੇ ਲੁਟੇਰਿਆਂ ਨੂੰ ਫੜਨ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਗੁਰਾਇਆ ਦੀ ਪੁਲਿਸ ਪੂਰੀ ਤਰ੍ਹਾਂ ਫੇਲ ਸਾਬਿਤ ਹੋ ਰਹੀ ਹੈ, ਇਨ੍ਹਾਂ ਘਟਨਾਵਾਂ ਵਿੱਚ ਹੋਰ ਵੀ ਵਾਧਾ ਹੋ ਗਿਆ, ਜਦੋਂ ਬੀਤੀ ਰਾਤ ਨੈਸ਼ਨਲ ਹਾਈਵੇ ਤੇ ਥਿੰਦ ਮੋਟਰ ਵਰਕਸ਼ਾਪ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਇਸ ਚੋਰੀ ਦੀ ਜਾਣਕਾਰੀ ਦਿੰਦੇ ਦੁਕਾਨ ਮਾਲਕ ਜਸਵੀਰ ਸਿੰਘ ਨੇ ਦੱਸਿਆ ਚੋਰ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ ਸਕਰੈਪ, ਸਪੇਅਰ ਪਾਰਟ ਦਾ ਸਮਾਨ ਗੱਡੀ ਵਿੱਚ ਲੱਦ ਕੇ ਫਰਾਰ ਹੋ ਗਏ, ਉਨ੍ਹਾਂ ਦੱਸਿਆ ਕਿ ਕੁਝ ਸਮਾਨ ਸੜਕ ਦੇ ਉੱਪਰੋਂ ਮਿਲਿਆ ਹੈ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਵਿੱਚ ਚੋਰੀ ਹੋ ਚੁੱਕੀ ਹੈ ਅਤੇ ਥੋੜਾ ਪਿੱਛੇ ਇੱਕ ਹੋਰ ਮੋਟਰ ਗੈਰਜ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਚੌਂਕੀਦਾਰ ਦੇ ਆਉਣ ਨਾਲ਼ ਉਦੋਂ ਚੋਰ ਫਰਾਰ ਹੋ ਗਏ ਸਨ ਪਰ ਅੱਜ ਵਾਰਦਾਤ ਨੂੰ ਅੰਜਾਮ ਦੇ ਗਏ ਹਨ ਜਿਸ ਤਰਾਂ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਇਸ ਦੀ ਉਨ੍ਹਾਂ ਨੇ ਗੁਰਾਇਆ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਪੁਲਿਸ ਨੇ ਮੌਕੇ ਦਾ ਜਾਇਜਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



