HOME ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਕੈਪਸ਼ਨ ਹਾਦਸੇ ਦਾ ਸ਼ਿਕਾਰ ਮੋਟਰਸਾਈਕਲ

ਵੈਨਕੂਵਰ   (ਸਮਾਜ ਵੀਕਲੀ)  ( ਮਲਕੀਤ ਸਿੰਘ )-ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ ਸ਼ਹਿਰ ਦੀ 132 ਸਟਰੀਟ ਦੇ ਇੱਕ ਚੌਰਾਹੇ ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਹੈ। ਪ੍ਰਾਪਤ ਵੇਰਵਿਆ ਮੁਤਾਬਿਕ ਉਕਤ ਸਟਰੀਟ ਤੋਂ ਤੇਜ ਰਫਤਾਰ ਚ ਜਾ ਰਹੇ ਮੋਟਰਸਾਈਕਲ ਸਵਾਰ ਦੀ ਇੱਕ ਪਿਕਅਪ ਟਰੱਕ ਨਾਲ ਜਬਰਦਸਤ ਟੱਕਰ ਹੋ ਗਈ ਜਿਸ ਮਗਰੋਂ ਗੰਭੀਰ ਸੱਟਾਂ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਮੌਤ ਹੋ ਗਈ। ਸਰੀ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਾਲੀ ਬਾਜਵਾ ਦੀ ਕੀਤੀ ਗਈ ਨਿਯੁਕਤੀ ਨਾਲ ਪਾਰਟੀ ਵਰਕਰਾਂ ਦਾ ਮਾਣ ਵਧਿਆ ਹੈ : ਬਰਿੰਦਰ ਸਿੰਘ ਪਰਮਾਰ
Next articleविद्युत विभाग के निजीकरण, प्राथमिक विद्यालयों के मर्जर/पेयरिंग, बेरोज़गारी और खेती किसानी के मुद्दे पर आज़मगढ़ में हुई बैठक