ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਖ਼ਿਲਾਫ਼ ਲਹਿਰ: ਗਹਿਲੋਤ

ਜੋਧਪੁਰ (ਸਮਾਜ ਵੀਕਲੀ) : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਖ਼ਿਲਾਫ਼ ਲਹਿਰ ਹੈ ਤੇ ਲੋਕ ਇਸ ਪਾਰਟੀ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹਨ। ਜ਼ਿਕਰਯੋਗ ਹੈ ਕਿ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੋ ਪੜਾਵਾਂ ਵਿੱਚ ਪਹਿਲੀ ਤੇ 5 ਦਸੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਮਹਿੰਗਾਈ, ਬੇਰੁਜ਼ਗਾਰੀ ਤੇ ਬੁਨਿਆਦੀ ਢਾਂਚੇ ਦੀ ਮਾੜੀ ਹਾਲਤ ਚਿੰਤਾ ਦਾ ਵਿਸ਼ਾ ਹਨ ਤੇ ਸੂਬਾ ਵਾਸੀ ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਹੀ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਗੁਜਰਾਤ ਵਿੱਚ ਸੜਕਾਂ ਦੀ ਹਾਲਤ ਚੰਗੀ ਸੀ ਪਰ ਹੁਣ ਸੜਕਾਂ ਦੀ ਹਾਲਤ ਮਾੜੀ ਹੈ। ਵਿਦਿਆਰਥੀਆਂ ਨੂੰ ਨਾ ਤਾਂ ਨੌਕਰੀਆਂ ਮਿਲ ਰਹੀਆਂ ਹਨ ਤੇ ਨਾ ਹੀ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਇਸ ਲਈ ਸੂਬੇ ਵਿੱਚ ਸੱਤਾਧਾਰੀ ਭਾਜਪਾ ਖ਼ਿਲਾਫ਼ ਲਹਿਰ ਹੈ। ਗੁਜਰਾਤ ਵਿੱਚ ਭਾਜਪਾ ਪਿਛਲੇ 24 ਸਾਲਾਂ ਤੋਂ ਸੱਤਾ ਦਾ ਅਨੰਦ ਮਾਣ ਰਹੀ ਹੈ ਤੇ ਮੌਜੂਦਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ, ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਤਿਕੋਣੇ ਮੁਕਾਬਲੇ ਦੇ ਆਸਾਰ ਹਨ।  

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਗ ਦੀਆਂ ਤਿਆਰੀਆਂ ਲਈ ਪਾਰਦਰਸ਼ੀ ਫੈਸਲਾ ਲੈਣਾ ਜ਼ਰੂਰੀ: ਰਾਜਨਾਥ
Next articleਮਹਾਰਾਸ਼ਟਰ ਦਾ ਸਿਆਸੀ ਮਾਹੌਲ ਖ਼ਰਾਬ ਹੋਇਆ: ਰਾਊਤ