ਨੇਤਰ ਦਾਨ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ ਜਨਤਾ ਨੂੰ – ਡਾਕਟਰ ਹਰਜੀਤ ਸਿੰਘ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸਿਆਰਪੁਰ ਡਾ.ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਭੂੰਗਾ ਵਿਖੇ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ। ਇਸ ਮੌਕੇ ਸਟੇਟ ਅਵਾਰਡੀ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਮੌਕੇ ਡਾਕਟਰ ਹਰਜੀਤ ਸਿੰਘ ਜੀ ਨੇ ਲੋਕਾ ਨੂੰ ਲੋਕਾਂ ਨੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜਕੇ ਅੱਗੇ ਆਉਣਾ ਦੀ ਅਪੀਲ ਕਰਦਿਆਂ ਦਸਿਆ ਕਿ ਅੱਖਾ ਦਾ ਦਾਨ ਮਹਾਂਦਾਨ ਹੈ। ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜਿੰਦਗੀ ਨੂੰ ਰੋਸਨ ਕਰ ਸਕਦੇ ਹਨ । ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ। ਅੱਖਾ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿਚ ਹੀ ਹੋਣੀਆ ਚਾਹੀਦੀਆ ਹਨ। ਕਿਸੇ ਵੀ ਉਮਰ ਚਾਹੇ ਐਨਕਾਂ ਲੱਗੀਆ ਹੋਣ, ਅਖਾਂ ਦੇ ਅਪਰੇਸ਼ਨ ਹੋਏ ਹੋਣ ਅੱਖਾਂ ਵਿਚ ਲੈਨਜ਼ ਪਏ ਹੋਣ ਅੱਖਾ ਦਾਨ ਹੋ ਸਕਦੀਆਂ ਹਨ। ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੋਸਨੀ ਦੇ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਅੱਖਾਂ ਦਾਨ ਲਈ ਆਪਣੇ ਸਭ ਤੋਂ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇ ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉੱਤੇ ਗਿਲਾ ਤੇ ਸਾਫ ਕਪੜਾ ਰਖਿਆ ਜਾਵੇ ਤਾਂ ਜੋ ਅਖਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ । ਮੌਤ ਉਪਰੰਤ ਅੱਖਾਂ ਦਾਨ ਲਈ ਅੱਖ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾ ਦਾਨ ਕਰਨ ਦੀ ਪ੍ਰਕਿਰਿਆ 10 ਜਾ 15 ਮਿੰਟਾਂ ਵਿਚ ਹੀ ਮੁਕੰਮਲ ਕਰ ਲਈ ਜਾਂਦੀ ਹੈ। ਇਸ ਮੌਕ ਭਾਈ ਬਰਿੰਦਰ ਸਿੰਘ ਮਸੀਤੀ ਨੇ ਜਾਣਕਾਰੀ ਦਿੱਤੀ ਕਿ ਏਡਜ਼, ਪੀਲੀਆ ਬਲਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਅੱਖਾ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬਅਡਵੀਜਨਲ ਅਤੇ ਸਬ ਡਵੀਜਨ ਹਸਪਤਾਲਾਂ ਵਿੱਚ ਉਪਲਬਧ ਹਨ। ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਪੁਤਲੀ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾਂਦੇ ਹਨ। ਇਸ ਮੌਕ ਡਾਕਟਰ ਜਗਤਾਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ. ਗੁਰਿੰਦਰਜੀਤ ਸਿੰਘ ਉਮੇਸ ਕੁਮਾਰ, ਅਰਪਿੰਦਰ ਸਿੰਘ, ਮਨਿੰਦਰ ਸਿੰਘ ਅਤੇ ਆਮ ਲੋਗ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਬਨਿਟ ਮੰਤਰੀ ਜਿੰਪਾ ਨੇ ਹਾਕੀ ਖਿਡਾਰੀਆਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਪ੍ਰੇਰਣਾ
Next articleਮਹਾਂਵਿਹਾਰ ਬੋਧ ਗਯਾ (ਬਿਹਾਰ) ਦਾ ਪ੍ਰਬੰਧ ਨਿਰੋਲ ਬੋਧੀਆਂ ਨੂੰ ਸੌਂਪਿਆ ਜਾਵੇ -ਐਡਵੋਕੇਟ ਹਰਭਜਨ ਸਾਂਪਲਾ