ਨਵੀਂ ਦਿੱਲੀ— ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਪੰਜਾਬ ਦੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦੀ ਮੈਂਬਰਸ਼ਿਪ ਖਤਰੇ ‘ਚ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੰਸਦੀ ਮੈਂਬਰਸ਼ਿਪ ਨੂੰ ਦਿੱਤੀ ਚੁਣੌਤੀ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ 25 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।ਵਿਕਰਮਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪਹੁੰਚ ਕੇ ਧਾਰਮਿਕ ਪਛਾਣ ਦੀ ਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਸ ‘ਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗਣ ਦਾ ਦੋਸ਼ ਹੈ। ਉਨ੍ਹਾਂ ਨੇ ਪਟੀਸ਼ਨ ‘ਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ‘ਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨੇ ਆਪਣੇ ਚੋਣ ਖਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਜਿਸ ‘ਚ ਉਸ ਦੇ ਸਮਰਥਨ ‘ਚ ਰੋਜ਼ਾਨਾ ਕਈ ਮੀਟਿੰਗਾਂ ਹੋਈਆਂ ਅਤੇ ਇਹ ਪੈਸਾ ਕਿੱਥੇ ਖਰਚ ਕੀਤਾ ਗਿਆ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਦੱਸ ਦੇਈਏ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ‘ਚ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਨੂੰ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਦੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly