HOME ਐਮ.ਪੀ ਡਾ ਅਮਰ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਜੇਤੂਆਂ...

ਐਮ.ਪੀ ਡਾ ਅਮਰ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

1
ਅਮਰਗੜ੍ਹ  (ਸਮਾਜ ਵੀਕਲੀ)  (ਕੁਲਵੰਤ ਸਿੰਘ ਮੁਹਾਲੀ) ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਜਿਨ੍ਹਾਂ ਉਮੀਦਵਾਰਾਂ ਨੇ ਚੋਣ ਲੜੀ ਸੀ ਉਨ੍ਹਾਂ ਵਿੱਚੋਂ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕਰਨ ਲਈ ਅੱਜ ਇੱਕ ਵਿਸ਼ਾਲ ਸਮਾਗਮ ਕਾਂਗਰਸੀ ਆਗੂ ਰੂਬਲ ਨਾਰੀਕੇ ਦੀ ਅਗਵਾਈ ਵਿੱਚ ਪਿੰਡ ਨਾਰੀਕੇ ਵਿਖ਼ੇ ਕੀਤਾ ਗਿਆ ਜਿਸ ਵਿੱਚ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਅਤੇ ਹਲਕਾ ਅਮਰਗੜ੍ਹ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਸਮਿਤ ਸਿੰਘ ਮਾਨ ਵੱਲੋਂ ਵਿਸ਼ੇਸ ਤੌਰ ਤੇ ਸਮੂਲੀਅਤ ਕੀਤੀ ਗਈ।ਇਸ ਸਮਾਗਮ ਦੌਰਾਨ ਜਿੱਥੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਜਿਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੀ ਟਿਕਟ ਉਪਰ ਚੋਣ ਲੜੀ ਗਈ ਸੀ ਭਾਵੇਂ ਉਹ ਚੋਣ ਹਾਰ ਵੀ ਗਏ ਸਨ ਉਨ੍ਹਾਂ ਦੀ ਵੀ ਹੌਸਲਾ ਅਫ਼ਜਾਈ ਕਰਨ ਲਈ ਉਨ੍ਹਾਂ ਸਾਰਿਆਂ ਨੂੰ ਵੀ ਡਾ ਅਮਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਹਲਕਾ ਇੰਚਾਰਜ ਸਮਿਤ ਸਿੰਘ ਮਾਨ ਨੇ ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਉਨ੍ਹਾਂ ਨੂੰ ਜੀ ਆਇਆ ਨੂੰ ਆਖਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਾਂ ਦਿੰਦਿਆਂ, ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਦੀ ਵੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣੇਗੀ ਤੁਹਾਡੇ ਸਾਰੇ ਉਲਾਂਭੇ ਲਾਹ ਦਿੱਤੇ ਜਾਣਗੇ। ਇਸ ਮੌਕੇ ਇਨ੍ਹਾਂ ਉਮੀਦਵਾਰਾਂ ਨੂੰ ਹੌਸਲਾ ਦਿੰਦਿਆਂ ਡਾ ਅਮਰ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਤੁਹਾਡੇ ਵੱਲੋਂ ਆਪਣੇ ਵੋਟਰਾਂ ਨਾਲ ਜੋ ਵੀ ਵਾਅਦਾ ਕੀਤਾ ਗਿਆ ਹੈ ਉਸਨੂੰ ਪੂਰਾ ਕਰਨ ਲਈ ਉਹ ਹਮੇਸ਼ਾਂ ਤੁਹਾਡੇ ਨਾਲ ਹਨ, ਤੁਸੀਂ ਗਰਾਂਟ ਦੇਣ ਲਈ ਜੋ ਵੀ ਵਾਅਦਾ ਕੀਤਾ ਉਸਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਇਹ ਸਰਕਾਰ ਗਰੀਬਾਂ-ਮਜਦੂਰਾਂ-ਕਿਸਾਨਾਂ-ਮੁਲਾਜ਼ਮਾਂ ਦੀ ਵਿਰੋਧੀ ਸਰਕਾਰ ਹੈ ਜਿਸ ਤੋਂ ਸਮਾਜ ਦਾ ਹਰ ਵਰਗ ਦੁੱਖੀ ਹੈ। ਉਹਨਾਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀ ਲਿਆਂਦੇ ਗਏ ਮਨਰੇਗਾ ਬਲਦਰਾ ਕਨੂੰਨ ਨਾਲ ਮਨਰੇਗਾ ਸਕੀਮ ਨੂੰ ਬਿਲਕੁਲ ਹੀ ਖਤਮ ਕਰ ਦਿੱਤਾ ਗਿਆ ਜਿਸ ਨਾਲ ਵਿਲੱਖਾਂ ਨਹੀਂ ਕਰੋੜਾਂ ਦੀ ਗਿਣਤੀ ਵਿੱਚ ਮਜ਼ਦੂਰ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰ ਰਹੀ ਹੈ। ਉਨਾਂ ਉਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਕਿਹਾ ਕਿ ਇਹ ਸਰਕਾਰ ਹਰ ਪਾਸੇ ਤੋਂ ਫੇਲ੍ਹ ਹੋ ਚੁੱਕੀ ਹੈ, ਸਰਕਾਰ ਵਿਰੁੱਧ ਹਰ ਵਰਗ ਵੱਲੋਂ ਰੋਸ ਮੁਜਾਹਿਰੇ ਤੇ ਧਰਨੇ ਲਾਏ ਜਗਾ ਰਹੇ ਆ ਰਹੇ। ਉਹਨਾਂ ਕਿਹਾ ਕਿ ਸਰਕਾਰ ਕੋਲੋਂ ਹੱਕ ਮੰਗਣ ਵਾਲਿਆਂ ਨੂੰ ਡਾਂਗਾਂ ਵਰਾਈਆਂ ਜਾਂਦੀਆਂ ਹਨ। ਉਹਨਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਤਕੜੇ ਹੋ ਕੇ ਮਿਹਨਤ ਕਰੋ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਹੋਵੇਗੀ ਇਹ ਇਹਨਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਨੇ ਤੈਅ ਕਰ ਦਿੱਤਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ। ਇਸ ਮੌਕੇ ਨਵੇਂ ਬਣੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੰਤ ਜਸਪਾਲ ਦਾਸ, ਸਵਰਨਜੀਤ ਸਿੰਘ ਪਨੇਸਰ ਐਮ ਡੀ ਦਸ਼ਮੇਸ਼ ਮਕੈਨੀਕਲ ਵਰਕਸ ਅਮਰਗੜ੍ਹ ਅਤੇ ਲੈਂਡਫੋਰਸ ਗਰੁੱਪ, ਸੀਨੀ. ਕਾਂਗਰਸ ਆਗੂ ਰੂਬਲ ਨਾਰੀਕੇ, ਰੁਪਿੰਦਰ ਸਿੰਘ ਪਿੰਦੂ ਬਲਾਕ ਪ੍ਰਧਾਨ ਅਹਿਮਦਗੜ੍ਹ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਨਿਰਮਲਜੀਤ ਸਿੰਘ ਸੰਗਾਲੀ, ਨਵੇਂ ਬਣੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਨਾਰੀਕੇ, ਸੰਮਤੀ ਮੈਂਬਰ ਸ੍ਰੀਮਤੀ ਸੁਖਜੀਤ ਕੌਰ ਪਤਨੀ ਹਰਪ੍ਰੀਤ ਸਿੰਘ ਫੌਜੀ, ਐਸ ਸੀ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਗੁਰਪ੍ਰੀਤ ਸਿੰਘ ਬਾਬਾ,ਸੀਨੀ ਕਾਂਗਰਸ ਆਗੂ ਪਲਵਿੰਦਰ ਸਿੰਘ ਚੰਨਾ ਝੂੰਦਾ, ਪ੍ਰਧਾਨ ਪ੍ਰਿੰਸ ਜੋਸ਼ੀ ਅਮਰਗੜ੍ਹ, ਸੀਨੀ ਕਾਂਗਰਸ ਆਗੂ ਬਲਵਿੰਦਰ ਸਿੰਘ ਮੰਨਵੀ, ਨਿਰਭੈ ਸਿੰਘ ਨੱਥੂਮਾਜਰਾ, ਯੂਥ ਆਗੂ ਜਸਵਿੰਦਰ ਸਿੰਘ ਜੱਸੀ ਚੀਮਾ, ਸਾਬਕਾ ਸਰਪੰਚ ਅਮ੍ਰਿਤਪਾਲ ਸਿੰਘ ਮੁਹਾਲਾ,ਕੇਵਲ ਸਿੰਘ ਬਾਠਾਂ, ਬਾਰਾ ਸਿੰਘ ਜੱਟੂਆਂ ਬਲਜਿੰਦਰ ਸਿੰਘ ਦੌਲਤਪੁਰ, ਜੋਰਾ ਸਿੰਘ ਗੀਗਾਮਾਜਰਾ, ਜਸਵੀਰ ਸਿੰਘ ਸਲੇਮਪੁਰ, ਗੁਰਦੇਵ ਸਿੰਘ ਫੌਜੀ ਬਨਭੋਰਾ, ਸਰਾਜ਼ਦੀਨ ਸਰੋਦ, ਸਾਬਕਾ ਸਰਪੰਚ ਲਾਭ ਸਿੰਘ ਬਨਭੋਰਾ, ਜਸਵੀਰ ਸਿੰਘ ਬਨਭੋਰਾ, ਚੇਤੰਨ ਸਿੰਘ ਚੌਂਦਾ, ਨਪਿੰਦਰ ਸਿੰਘ ਸੰਧੂ, ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਕੁਲਵੰਤ ਕੌਰ ਉਪਲਖੇੜੀ, ਹੱਸੋ ਬੇਗਮ, ਪਰਮਜੀਤ ਕੌਰ ਰਾਣੀ,ਗਾਫੂਰਾਂ ਬੇਗਮ, ਜਗਜੀਵਨ ਸਿੰਘ ਸੋਨੀ ਮਾਹੌਰਾਣਾ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੋਡੇ ਬਦਲਣ ਲਈ ਮੈਸ਼ ਪ੍ਰੋਲਾਈਫ ਹਸਪਤਾਲ ਨੇ ਰੋਜ਼ਾ ਰੋਬੋਟਿਕ ਸਿਸਟਮ ਲਾਂਚ ਕੀਤਾ
Next articleਸ. ਲਾਲ ਸਿੰਘ ਸੁਲਹਾਣੀ: ਇੱਕ ਸੰਘਰਸ਼ਸ਼ੀਲ ਜੀਵਨ ਦੀ ਪ੍ਰੇਰਨਾਦਾਇਕ ਕਹਾਣੀ