ਐੱਮ ਪੀ ਡਾ ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਚ ਕਾਰਪੋਰੇਸ਼ਨ ਚੋਣਾਂ ਲਈ ਕੀਤਾ ਪ੍ਰਚਾਰ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਲੋਕ ਸਭਾ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਦੀਆਂ ਚੋਣਾਂ ਲਈ ਫਗਵਾੜਾ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ | ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਬਖੂਬੀ ਨਿਭਾਉਂਦਿਆਂ ਡਾ ਰਾਜ ਵਲੋਂ ਫਗਵਾੜਾ ਵਿਚ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਹ ਵੱਖ ਵੱਖ ਵਾਰਡਾਂ ਵਿਚ ਆਪ ਦੇ ਉਮੀਦਵਾਰਾਂ ਦੇ ਪੱਖ ਵਿਚ ਜ਼ੋਰਦਾਰ ਪ੍ਰਚਾਰ ‘ਚ ਰੁਝੇ ਹੋਏ ਹਨ | “ਆਪ” ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵਾਰਡ ਨਿਵਾਸੀਆਂ ਨੂੰ ਜਾਣੂ ਕਰਵਾਉਂਦੇ ਹੋਏ ਉਹ ਆਪਣੇ ਉਮੀਦਵਾਰਾਂ ਲਈ ਵੋਟ ਦੇ ਮੰਗ ਕਰ ਰਹੇ ਹਨ | ਉਹਨਾਂ ਵਲੋਂ ਲੋਕਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਫਗਵਾੜਾ ਦੇ ਹਰ ਵਾਰਡ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਕਰਨ ਲਈ ਉਹ ਖੁਦ ਉਪਰਾਲੇ ਕਰਨਗੇ | ਡਾ ਰਾਜ ਦੁਆਰਾ ਕੀਤੀਆਂ ਜਾ ਰਹੀਆਂ ਚੋਣ ਮੀਟਿੰਗਾਂ ਵਿਚ ਉਹਨਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦੇ ਵਿਚ ਉਹਨਾਂ ਦੀ ਸਕਾਰਾਤਮਕ ਛਵੀ ਦਾ ਪ੍ਰਭਾਵ ਵੀ ਸਾਫ ਨਜ਼ਰ ਆ ਰਿਹਾ ਹੈ | ਇਹਨਾਂ ਮੀਟਿੰਗਾਂ ਵਿਚ ਮੁੱਖ ਤੌਰ ‘ਤੇ ਇਸ ਮੌਕੇ ਡਾ: ਇਸ਼ਾਂਕ ਕੁਮਾਰ ਵਿਧਾਇਕ ਚੱਬੇਵਾਲ, ਹਰਜੀ ਮਾਨ, ਮੈਡਮ ਲਲਿਤ ਸਕਲਾਣੀ ਜ਼ਿਲ੍ਹਾ ਪ੍ਰਧਾਨ ‘ਆਪ’, ਦਲਜੀਤ ਰਾਜੂ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ੍ਰੀਨ ਵੈਲੀ ਵਿਚ ਗੰਦੇ ਪਾਣੀ ਦੀ ਸਮੱਸਿਆ ਗੰਭੀਰ, ਹੱਲ ਦੀ ਮੰਗ
Next articleਪਿੰਡ ਹਰਦੋਥਲਾ ਤੋ ਪੁਲਿਸ ਨੇ ਚੋਰੀ ਹੋਏ 2 ਰਿਵਾਲਵਰ ਕੀਤੇ ਬਰਾਮਦ ।