HOME ਐਮਪੀ ਮਲਵਿੰਦਰ ਕੰਗ ਨੇ ਸੰਤੋਸ਼ ਕਟਾਰੀਆ ਦੀ ਅਪੀਲ ਤੇ 10 ਲੱਖ ਰੁਪਏ...

ਐਮਪੀ ਮਲਵਿੰਦਰ ਕੰਗ ਨੇ ਸੰਤੋਸ਼ ਕਟਾਰੀਆ ਦੀ ਅਪੀਲ ਤੇ 10 ਲੱਖ ਰੁਪਏ ਦਾ ਫੰਡ ਬਾਬਾ ਬਲਰਾਜ ਛਿੰਝ ਮੇਲੇ ਤੇ ਸਟੇਡੀਅਮ ਲਈ ਦੇਣ ਦਾ ਕੀਤਾ ਐਲਾਨ

1
ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ) ਅੱਜ ਇੱਥੇ ਬਾਬਾ ਬਲਰਾਜ ਛਿੰਝ ਮੇਲਾ, ਬਲਾਚੌਰ ਵਿਖੇ ਵਿਸ਼ੇਸ਼ ਰੌਣਕ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਮੇਲੇ ਵਿੱਚ ਪਹੁੰਚ ਕੇ ਖਿਡਾਰੀਆਂ ਅਤੇ ਦਰਸ਼ਕਾਂ ਦਾ ਹੌਂਸਲਾ ਵਧਾਇਆ। ਮੇਲੇ ਦੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਬੋਧਨ ਦੌਰਾਨ, ਐਮ.ਪੀ. ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਅਜਿਹੇ ਸੱਭਿਆਚਾਰਕ ਅਤੇ ਖੇਡ ਮੇਲਿਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਮੇਟੀ ਦੇ ਉਪਰਾਲਿਆਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕੰਗ ਦੁਆਰਾ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ।  ਇਸ ਮੌਕੇ, ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਕਿਹਾ, “ਪੰਜਾਬ ਸਰਕਾਰ ਖੇਡਾਂ ਅਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਛਿੰਝ ਮੇਲੇ ਸਾਡੀ ਅਮੀਰ ਪਰੰਪਰਾ ਦਾ ਹਿੱਸਾ ਹਨ ਅਤੇ ਸਰਕਾਰ ਇਨ੍ਹਾਂ ਮੇਲਿਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਨੇ ਬਾਬਾ ਬਲਰਾਜ ਛਿੰਝ ਮੇਲਾ ਕਮੇਟੀ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਇਹੋ ਜਿਹਾ ਲਾਮਿਸਾਲ ਪਹਿਲਵਾਨਾਂ ਦਾ ਘੋਲ ਕਰਵਾ ਕੇ ਪਹਿਲਵਾਨਾਂ ਨੂੰ ਲਗਾਤਾਰ ਆਏ ਸਾਲ ਮਹਿੰਗੇ ਇਨਾਮ ਦੇਣੇ ਬਹੁਤ ਹੀ ਸ਼ਲਾਘਾਯੋਗ ਕਦਮ ਹੈ।  “ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਕਿਹਾ, “ਇਹ ਮੇਲੇ ਸਾਡੇ ਪੰਜਾਬੀ ਵਿਰਸੇ ਦੀ ਨਿਸ਼ਾਨੀ ਹਨ। ਪਾਰਟੀ ਦੀ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਅਸੀਂ ਅਜਿਹੇ ਸਮਾਗਮਾਂ ਨੂੰ ਹਮੇਸ਼ਾ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਤੰਦਰੁਸਤ ਰਹੇ।” ਇਸ ਮੌਕੇ ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਮੇਲਿਆਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਤਰ੍ਹਾਂ ਦੇ ਫੰਡ ਵੀ ਉਪਲੱਬਧ ਕਰਵਾ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਧਿਆਨ ਨਸ਼ਿਆਂ ਵੱਲ ਨਾ ਭਟਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਹਾਜ਼ਰੀ ਰਹੀ, ਜਿਨ੍ਹਾਂ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਮੇਲੇ ਵਿੱਚ ਦੂਰ-ਦੂਰ ਤੋਂ ਪਹੁੰਚੇ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸਦਾ ਦਰਸ਼ਕਾਂ ਨੇ ਖੂਬ ਅਨੰਦ ਲਿਆ।ਇਸ ਮੌਕੇ ਵਿਸ਼ਵਰਾਜ ਕੌਸ਼ਲ (ਵਿਸ਼ੂ ਰਾਣਾ) ਪ੍ਰਧਾਨ ਬਾਬਾ ਬਲਰਾਜ ਮੰਦਰ ਕਮੇਟੀ ਨੇ ਵਿਸ਼ੇਸ਼ ਤੌਰ ਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਤੇ ਸਾਰਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਜਸਵੀਰ ਸਿੰਘ ਗੜੀ ਚੇਅਰਮੈਨ ਐਸਸੀ ਕਮਿਸ਼ਨ ਪੰਜਾਬ, ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈਲਫੇਅਰ ਪੰਜਾਬ, ਸਤਨਾਮ ਜਲਾਲਪੁਰ ਜਿਲਾ ਪ੍ਰਧਾਨ ਅਤੇ ਚੇਅਰਮੈਨ ਜਿਲਾ ਯੋਜਨਾ ਬੋਰਡ,ਸੀਨੀਅਰ ਆਗੂ ਅਸ਼ੌਕ ਕਟਾਰੀਆ,ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ,ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ,ਪ੍ਰਧਾਨ  ਨਗਰ ਕੌਂਸਲ ਸੁਨੀਲ ਕੌਸ਼ਲ,ਸੇਠੀ ਉਧਨਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਹਨੀ ਡੱਬ ਐਮਸੀ ਤੇ ਜਿਲ੍ਹਾ ਪ੍ਰਧਾਨ ਟ੍ਰੇਡ ਵਿੰਗ,ਵਿਨੀਤ ਜਾਡਲਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਰਣਜੀਤ ਸਿੰਘ ਕਾਕਾ ਵਾਈਸ ਪ੍ਰਧਾਨ ਨਗਰ ਕੌਂਸਲ,ਬਲਦੇਵ ਰਾਜ ਮੈਬਰ ਗੁੱਜਰ ਵੈਲਫੇਅਰ ਬੋਰਡ, ਅਜੇ ਰਾਣਾ (ਬਿੱਟੂ )ਐਮਸੀ, ਰਨਵੀਰ ਸਿੰਘ ਬਲਾਕ ਪ੍ਰਧਾਨ, ਕੁਲਦੀਪ ਕੁਮਾਰ ਪ੍ਰਧਾਨ ਐੱਸਸੀ ਵਿੰਗਰਣਜੀਤ ਸਿੰਘ ਕਾਕਾ ਵਾਈਸ ਪ੍ਰਧਾਨ ਨਗਰ ਕੌਂਸਲ ਬਲਾਚੌਰ, , ਰਾਧੇ ਸ਼ਾਮ ਐਮਸੀ, , ਨਿਰਮਲਾ ਰਾਣੀ ਐਮ ਸੀ,ਜਸਵਿੰਦਰ ਸਿਆਨ,ਅਜੇਪਾਲ ਬਿੱਟੂ,ਸੁਰਿੰਦਰ ਭੱਟੀ ਬਲਾਕ ਪ੍ਰਧਾਨ,ਦਵਿੰਦਰ ਸੈਣੀ, ਗੁਰਪ੍ਰੀਤ ਆਦਿ ਵਲੰਟੀਅਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਥਾਣਾ ਕਾਠਗੜ੍ਹ ਦੀ ਪੁਲਿਸ ਨੇ 21 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਕੀਤਾ
Next articleਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਨੇ ਬਲਵਿੰਦਰ ਸਿੰਘ ਨੂੰ ਸਰਪੰਚ ਦੀ ਪਦਵੀ ਲਈ ਕੀਤਾ ਬਹਾਲ