ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੂਹ ਨਿਵਾਸੀਆਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਹਲਕੇ ਦੇ ਨਵ-ਨਿਯੁਕਤ ਐਮ.ਪੀ ਮਲਵਿੰਦਰ ਸਿੰਘ ਕੰਗ ਵੱਲੋਂ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐਮ.ਪੀ ਮਲਵਿੰਦਰ ਸਿੰਘ ਕੰਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਲੋਕ ਮਿਲਣੀ ਅੱਜ ਸ਼ੁੱਕਰਵਾਰ ਨੂੰ ਪੀਐਸਟੀਸੀਐਲ ਗੈਸਟ ਹਾਊਸ, ਸੈਕਟਰ 51, ਫੇਸ 8 ਮੋਹਾਲੀ (ਨੇੜੇ ਵਾਈ.ਪੀ.ਐਸ ਸਕੂਲ) ਵਿਖੇ ਹੋਵੇਗੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਸੁਣਨ ਲਈ ਇਸ ਮਿਲਣੀ ਦਾ ਸਮਾਂ ਸਵੇਰੇ 9 ਵਜੇ ਦਾ ਰੱਖਿਆ ਗਿਆ ਹੈ। ਹਲਕੇ ਦੇ ਸਮੂਹ ਨਿਵਾਸੀ ਇਸ ਮੌਕੇ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਉਨ੍ਹਾਂ ਸਾਹਮਣੇ ਰੱਖ ਸਕਦੇ ਹਨ ਤਾਂ ਜੋ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੱਤੀ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



