ਸਾਂਸਦ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਪਿੰਡ ਵਾਸੀਆਂ ਅਤੇ ਪਤਵੰਤਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਕਲੀਨਿਕ ਨੂੰ ਇਲਾਕੇ ਦੀਆਂ ਸਿਹਤ ਸਹੂਲਤਾਂ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।ਐਮ.ਪੀ ਚੱਬੇਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਪ੍ਰੋਜੈਕਟ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦੀ ਦੂਰਅੰਦੇਸ਼ੀ ਅਤੇ ਸੋਚ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਸੇਵਾਵਾਂ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ।ਇਸ ਕਲੀਨਿਕ ਰਾਹੀਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਮਿਲਣਗੀਆਂ।ਇਸ ਕਲੀਨਿਕ ਦੇ ਬਣਨ ਨਾਲ ਸਥਾਨਕ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਪ੍ਰਾਇਮਰੀ ਕੇਅਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੇ ਇਲਾਜ ਲਈ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਇਸ ਤੋਂ ਇਲਾਵਾ ਕਲੀਨਿਕ ਵਿੱਚ ਆਧੁਨਿਕ ਮੈਡੀਕਲ ਉਪਕਰਨਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਸੰਸਦ ਮੈਂਬਰ ਚੱਬੇਵਾਲ ਨੇ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦੇ ਪਸਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਲੀਨਿਕ ਦੀ ਸਹੀ ਵਰਤੋਂ ਕਰਨ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ।ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਇਲਾਕੇ ਦੇ ਵਿਕਾਸ ਵੱਲ ਇੱਕ ਵੱਡਾ ਕਦਮ ਦੱਸਿਆ।ਇਸ ਮੌਕੇ ਸੁਖਵੰਤ ਸਿੰਘ ਬੋਹਣ, ਜੀਵਨ ਸਸੋਲੀ, ਅਸ਼ੋਕ ਪ੍ਰਧਾਨ, ਚਾਂਦ, ਸੁਦੇਸ਼ ਹਰਮੋਆ, ਕਰਨੈਲ ਪੰਚ ਹਰਮੋਆ, ਸ਼ਿੰਦਰਪਾਲ, ਗੁਰਦੀਪ ਜੇ.ਈ., ਬਲਵਿੰਦਰ ਸੈਕਟਰੀ, ਰਾਜ ਕੁਮਾਰ ਸੀਨਾ, ਸ਼ਿਵਰੰਜਨ ਰੋਮੀ, ਕੁਲਵੰਤ ਸਿੰਘ, ਬਲਜਿੰਦਰ ਸਿੰਘ, ਪਰਮੋਧ ਸਿੰਘ, ਗੁਰਮੇਲ ਸਿੰਘ, ਮਦਨ ਪਠਾਨੀਆ, ਰਾਣਾ, ਜਸਵਾਲ, ਲੱਕੀ, ਨਿਤਿਨ, ਰਾਮਪਾਲ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ
Next articleਪੀ. ਐੱਸ. ਯੂ.(ਸ਼ਹੀਦ ਰੰਧਾਵਾ) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਰੈਲੀ ਕਰਨ ਦਾ ਐਲਾਨ