ਅੈੱਮਪੀ ਰਿੰਕੂ ਨੇ ਮੁੱਖ ਮੰਤਰੀ ਤੋਂ ਵੈਟ ਕੇਸਾਂ ਦਾ ਹੱਲ ਮੰਗਿਆ

ਜਲੰਧਰ(ਸਮਾਜ ਵੀਕਲੀ) : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸੈਸ਼ਨ 2015-16, 2016-17 ਅਤੇ 2017-18 ਦੇ ਲੰਬਿਤ ਵੈਟ ਮੁਲਾਂਕਣ ਕੇਸਾਂ ਸਬੰਧੀ ਯਕਮੁਸ਼ਤ ਨਬੇੜਾ (ਵਨ ਟਾਈਮ ਸੈਟਲਮੈਂਟ) ਸਕੀਮ ਦਾ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵੈਟ ਮੁਲਾਂਕਣ ਦੇ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਜਲਦ ਹੀ ਸੂਬਾ ਪੱਧਰੀ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ ਤਾਂ ਜੋ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਸੁਵਿਧਾ ਦਿੱਤੀ ਜਾ ਸਕੇ।

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਵਪਾਰੀਆਂ ਦੀ ਸਹੂਲਤ ਲਈ ਅਜਿਹੀ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਨੌਂ ਹਲਕਿਆਂ ਦੇ ਸਰਬਪੱਖੀ ਵਿਕਾਸ ਦੇ ਸਬੰਧ ਵਿੱਚ ਮੁੱਖ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਲਈ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਪਹਿਲਾਂ ਹੀ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਕਸਬਿਆਂ ਦੇ ਵਿਕਾਸ ’ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਵੱਖ-ਵੱਖ ਨਗਰ ਕੌਂਸਲਾਂ ਅਤੇ ਜਲੰਧਰ ਨਗਰ ਨਿਗਮ ਲਈ ਪ੍ਰਾਜੈਕਟ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟਾਂ, ਪਿੰਡਾਂ ਦੀਆਂ ਫਿਰਨੀਆਂ ਤੇ ਸੀਵਰੇਜ ਸਿਸਟਮ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਲਦੀ ਹਸਪਤਾਲ ’ਚ ਸੁਧਾਰ ਲਿਆਉਣ ਲਈ ਸਿਹਤ ਮੰਤਰੀ ਨੂੰ ਮੰਗ ਪੱਤਰ
Next articleਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ’ਚ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕੀਤਾ