(ਮਲਟੀਪਰਪਜ ਕੇਡਰ ਦੇ ਅਹੁਦੇ ਦਾ ਨਾਮ ਤਬਦੀਲ ਕਰਨ ਲਈ ਵਿੱਤ ਮੰਤਰੀ ਨੂੰ ਵੀ ਦਿੱਤਾ ਮੰਗ ਪੱਤਰ)
ਮਾਲੇਰਕੋਟਲਾ (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੇ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਨਾਮ ਬਦਲੀ ਦੇ ਮੁੱਦੇ ਸੂਬਾ ਕਮੇਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ ਐਸ ਡੀ ਸੁਖਵੀਰ ਸਿੰਘ ਸੁੱਖੀ ਘੁੰਮਣ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕੇਡਰ ਦਾ ਨਾਮ ਬਦਲੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ।ਇਸ ਬਾਰੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ, ਸੂਬਾ ਆਗੂ ਤੇ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮਲਟੀਪਰਪਜ ਕੇਡਰ ਤੇ ਅਹੁਦੇ ਦਾ ਨਾਮ ਤਬਦੀਲ ਕਰਨ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮੰਗ ਉਠਾਈ ਜਾ ਰਹੀ ਹੈ ਅਤੇ ਹੁਣ ਇਸ ਸਬੰਧ ਦੇ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ, ਆਗੂਆਂ ਨੇ ਕਿਹਾ ਕਿ ਮਲਟੀਪਰਪਜ ਕੇਡਰ ਦਾ ਨਾਮ ਤਬਦੀਲ ਕਰਨ ਦੇ ਲਈ ਜਥੇਬੰਦੀ ਦੀ ਵੱਲੋਂ ਇੱਕ ਫਾਈਲ ਸਿਹਤ ਵਿਭਾਗ ਪੰਜਾਬ ਦੇ ਰਾਹੀਂ ਪੰਜਾਬ ਸਰਕਾਰ ਪਾਸ ਭੇਜੀ ਗਈ ਹੈ, ਇਸ ਤੋਂ ਇਲਾਵਾ ਜਥੇਬੰਦੀ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਵੀ ਮੰਗ ਪੱਤਰ ਦੇ ਚੁੱਕੀ ਹੈ। ਜਿਸ ਦੇ ਤਹਿਤ ਮਲਟੀਪਰਪਜ ਕੇਡਰ ਦੇ ਅਹੁਦੇ ਦਾ ਨਾਮ ਤਬਦੀਲ ਕਰਨਾ ਸਮੇਂ ਦੀ ਮੰਗ ਹੈ ਅਤੇ ਸਰਕਾਰ ਤੇ ਇਸ ਮੰਗ ਨੂੰ ਮੰਨਦੇ ਹੋਏ ਕੋਈ ਵੀ ਵਿੱਤੀ ਬੋਝ ਨਹੀਂ ਪੈਂਦਾ.ਉਹਨਾਂ ਦੱਸਿਆ ਕੇ ਇਸ ਮੌਕੇ ਵਿੱਤ ਮੰਤਰੀ ਪੰਜਾਬ ਸ.ਹਰਪਾਲ ਸਿੰਘ ਚੀਮਾ ਅਤੇ ਓ.ਐਸ.ਡੀ ਸੁਖਵੀਰ ਸਿੰਘ ਸੁੱਖੀ ਘੁੰਮਣ ਵੱਲੋਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਮਲਟੀਪਰਪਜ ਕੇਡਰ ਦਾ ਨਾਮ ਬਦਲਣ ਸਬੰਧੀ ਮਾਮਲਾ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਜਲਦੀ ਹੀ ਜਥੇਬੰਦੀ ਨਾਲ ਮੀਟਿੰਗ ਕੀਤੀ ਜਾਵੇਗੀ| ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਧੀਰ ਸਿੰਘ ਸੰਗਰੂਰ, ਸੂਬਾ ਪ੍ਰੈਸ ਸਕੱਤਰ ਰਾਜੇਸ਼ ਰਿਖੀ ਪੰਜਗਰਾਈਆਂ, ਸੂਬਾ ਆਗੂ ਅਸ਼ੋਕ ਕੁਮਾਰ,ਸੂਬਾ ਆਗੂ ਨੀਰਜ ਸ਼ਰਮਾ ਧੂਰੀ, ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



