ਫ਼ਰੀਦਕੋਟ (ਸਮਾਜ ਵੀਕਲੀ) ( ਸ਼ਿਵਨਾਥ ) ਸ.ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ:) ਫ਼ਰੀਦਕੋਟ ਪੰਜਾਬ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ ਮਿਤੀ 23 ਮਾਰਚ 2026 ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ। ਪ੍ਰਧਾਨ ਗੁਰਜੀਤ ਸਿੰਘ ਢਿੱਲੋਂ ਨੇ ਦੱਸਿਆ, ਇਸ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਸਹਿਯੋਗੀ ਸਾਂਝ ਬਲੱਡ ਕਲੱਬ, ਭਾਈ ਘੱਨਈਆ ਯੂਥ ਕਲੱਬ, ਆਲ ਇੰਡੀਆ ਕਿਸਾਨ ਯੂਨੀਅਨ ਏਕਤਾ ਫਤਿਹ, ਭਾਰਤੀ ਕਿਸਾਨ ਯੂਨੀਅਨ ਮਝੈਲ, ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ, ਹੈਲਪ ਫਾਰ ਨੀ.ਡੀ ਆਦਿ ਹਨ । ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਅਤੇ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ, ਪ੍ਰਧਾਨ ਸ਼ਿਵਨਾਥ ਦਰਦੀ ਨੇ ਦੱਸਿਆ ਕਿ ਇਹ ਕੈਂਪ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਤਰਾਂ ਲਗਾਇਆ ਜਾਂਦਾ, ਜੋ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਬਲੱਡ ਬੈਂਕ ਵਿਭਾਗ ਵਿੱਚ ਸਵੇਰੇ 9.30 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ।ਸ਼ਰਨਜੀਤ ਸਿੰਘ ਸਰਾਂ ਸੂਬਾ ਪ੍ਰਧਾਨ , ਰਾਜਨ ਦੁਆ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕੀ ਸੰਸਥਾਵਾਂ ਵੱਲੋਂ ਸਮੇਂ ਸਮੇਂ ਤੇ ਲੋੜਵੰਦਾਂ ਨੂੰ ਖੂਨ ਦਾਨ ਕਰਵਾਇਆ ਜਾਂਦਾ ਹੈ ਅਪੀਲ ਕੀਤੀ ਜਾਂਦੀ ਹੈ ਦਿਨੋਂ ਦਿਨ ਵੱਧ ਰਹੇ ਮਰੀਜ਼ਾਂ ਦੇਖਦੇ ਹੋਏ ਕਿਹਾ ਕਿ ਆਪਾਂ ਵੱਧ ਤੋਂ ਵੱਧ ਖੂਨਦਾਨ ਕਰੀਏ । ਇਸ ਕੈਂਪ ਵਿੱਚ ਹਰੇਕ ਖ਼ੂਨਦਾਨੀ ਨੂੰ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਪੱਤਰਕਾਰ ਵੀਰਾਂ ਨੂੰ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇਗਾ ਅਤੇ ਅੰਤ ਵਿੱਚ ਹੈਰੀ ਢਿੱਲੋਂ ਨੇ ਸਾਰੀ ਟੀਮ ਅਤੇ ਡੋਨਰਜ, ਮੀਡਿਆ ਸਾਥੀਆਂ ਤੇ ਸਾਰੇ ਜੋ ਵੀ ਸਹਿਜੋਗੀ ਸਭ ਦਾ ਧੰਨਵਾਦ ਕੀਤਾ ਜੋ ਹਮੇਸ਼ਾ ਸਾਥ ਦਿੰਦੇ ਜਿਨ੍ਹਾਂ ਕਰਕੇ ਪ੍ਰੋਗਰਾਮ ਸਫ਼ਲ ਹੁੰਦਾ ਤੇ ਲੋੜਵੰਦ ਲੋਕਾਂ ਦੀ ਸੇਵਾ ਹੁੰਦੀ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


