ਮੁਹੰਮਦ ਰਫੀ ਨੂੰ ਥਾਪਿਆ ਗਿਆ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦਾ ਨਵਾਂ ਚੇਅਰਮੈਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਕੀਤੀ ਗਈ ਤਾਜਪੋਸ਼ੀ
ਕਪੂਰਥਲਾ , 14 ਅਗਸਤ ( ਕੌੜਾ )-  ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਨਵਨਿਯੁਕਤ ਚੇਅਰਮੈਨ ਮੁਹੰਮਦ ਰਫ਼ੀ ਨੂੰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗੁਵਾਈ ਵਿੱਚ ਤਾਜਪੋਸ਼ੀ ਕੀਤੀ ਗਈ ਅਤੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਹਾਰ ਪਾ ਕੇ ਨਵੇ ਚੇਅਰਮੈਨ ਦਾ ਸਵਾਗਤ ਕੀਤਾ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਮੁਹੰਮਦ ਰਫ਼ੀ ਨੂੰ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਿਸ ਦੇ ਨਾਲ ਆਮ ਆਦਮੀ ਪਾਰਟੀ ਨੇ ਰਵਾਇਤੀ ਪਾਰਟੀਆਂ ਦੇ ਮੁਕਾਬਲੇ ਇੱਕ ਅਨੋਖੀ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਦੂਸਰੀ ਰਵਾਇਤੀ ਪਾਰਟੀਆਂ ਉਹਨਾਂ ਲੋਕਾਂ ਨੂੰ ਇਹ ਅਹੁਦੇ ਪ੍ਰਦਾਨ ਕਰਿਆ ਕਰਦੀਆਂ ਸਨ । ਜੋ ਲੋਕ ਪੈਸੇ ਵੱਲੋਂ ਧਨਾਢ ਹੋਇਆ ਕਰਦੇ ਸਨ ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਦਸਤਕ ਦਿੱਤੀ ਹੈ। ਉਸ ਵੇਲੇ ਤੋਂ ਹੀ ਇਸ ਸਰਕਾਰ ਨੇ ਸਿਰਫ ਆਮ ਲੋਕਾਂ ਲਈ ਹੀ ਨਹੀਂ ਸਗੋਂ ਪਾਰਟੀ ਦੇ ਉਨ੍ਹਾਂ ਪੁਰਾਣੇ ਤੇ ਇਮਾਨਦਾਰ ਵਲੰਟੀਅਰ ਦੀ ਮਿਹਨਤ ਦਾ ਵੀ ਮੁੱਲ ਪਾਇਆ ਹੈ ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਨਾਕਾਮਯਾਬ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਲਈ ਮੰਡੀਕਰਣ ਦੀਆਂ ਨਵੀਆਂ ਸਹੂਲਤਾਂ ਪੈਦਾ ਕਰੇਗੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵੇਲੇ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾਂ ਕਰਨਾ ਪਵੇ।
ਇਸ ਦੌਰਾਨ ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇੱਕ ਅਨੋਖੀ ਮਿਸਾਲ ਕਾਇਮ ਕੀਤੀ ਹੈ , ਕਿਉਂਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਆਮ ਲੋਕਾਂ ਦੀ ਸਰਕਾਰ ਰਹੀ ਹੈ। ਜੋ ਕਿ ਉਹਨਾਂ ਨੇ ਇੱਕ ਵਾਰੀ ਮੁੜ ਤੋਂ ਕਰਕੇ ਵਿਖਾਇਆ ਹੈ।ਉਹਨਾਂ ਕਿਹਾ ਕਿ ਮੁਹੰਮਦ ਰਫ਼ੀ ਵਰਗੇ ਵਲੰਟੀਅਰ ਜੋ ਸੜਕ ਕਿਨਾਰੇ ਸਬਜ਼ੀ ਵੇਚਣ ਦਾ ਕੰਮ ਕਰਿਆ ਕਰਦੇ ਸਨ ਅਤੇ ਜਿਨ੍ਹਾਂ ਨੇ ਆਪਣੇ ਕੰਮਕਾਰ ਦੀ ਪ੍ਰਵਾਹ ਕੀਤੇ ਬਿਨਾ ਪਾਰਟੀ ਦੇ ਲਈ ਦਿਨ ਰਾਤ ਮਿਹਨਤ ਕੀਤੀ ਅਤੇ ਆਮ ਆਦਮੀ ਪਾਰਟੀ ਨੇ ਉਹਨਾਂ ਦੀ ਮਿਹਨਤ ਦਾ ਮੁੱਲ ਪਾਇਆ ਅਤੇ ਉਹਨਾਂ ਨੂੰ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦਾ ਚੇਅਰਮੈਨ ਬਣਾ ਕੇ ਪਾਰਟੀ ਨੇ ਇੱਕ ਅਨੋਖੀ ਮਿਸਾਲ ਕਾਇਮ ਕੀਤੀ ਅਤੇ ਰਵਾਇਤੀ ਪਾਰਟੀਆ ਨੂੰ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ।
ਇਸ ਦੌਰਾਨ ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਤੋਂ ਮਹਿਲਾ ਵਿੰਗ ਦੀ ਆਗੂ ਰਜਿੰਦਰ ਕੌਰ ਰਾਜ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ। ਕਿਉਂਕਿ ਪਾਰਟੀ ਨੇ ਪੰਜਾਬ ਦੇ ਲੋਕਾਂ ਅਤੇ ਪਾਰਟੀ ਦੇ ਆਮ ਵਰਕਰਾਂ ਦੇ ਨਾਲ ਜੋ ਵਾਅਦੇ ਕੀਤੇ ਸੀ। ਉਹ ਵਾਅਦਿਆਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਚੁੱਕਿਆ ਹੈ। ਉਹਨਾਂ ਕਿਹਾ ਕੇ ਮੁਹੰਮਦ ਰਫੀ ਵਰਗੇ ਮਿਹਨਤੀ ਤੇ ਅਣਥੱਕ ਵਰਕਰ ਦੀ ਮਿਹਨਤ ਦਾ ਮੁੱਲ ਪਾਰਟੀ ਨੇ ਜੋ ਪਾਇਆ ਹੈ । ਉਹ ਬੇਹੱਦ ਹੀ ਸ਼ਲਾਘਾ ਯੋਗ ਹੈ।ਉਹਨਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਲਈ ਅਜਿਹੇ ਕੰਮ ਕਰੇਗੀ ਜੋ ਮਿਸਾਲੀ ਕਾਰਵਾਈ ਤੋਂ ਘੱਟ ਨਹੀਂ ਹੋਣਗੇ।
ਇਸ ਦੌਰਾਨ ਸੁਲਤਾਨਪੁਰ ਲੋਧੀ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਮੁਹੰਮਦ ਰਫ਼ੀ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਸਿੰਘ ਮਾਨ ਦਾ ਬਹੁਤ ਤਹਿ ਦਿਲੋਂ ਧੰਨਵਾਦ ਕਰਦੇ ਹਨ ਕਿ ਪਾਰਟੀ ਨੇ ਉਹਨਾਂ ਨੂੰ ਐਨਾ ਵੱਡਾ ਅਹੁਦਾ ਬਖਸ਼ ਕੇ ਮਾਣ ਦੀ ਪ੍ਰਾਪਤੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਜਿਸ ਤਰ੍ਹਾਂ ਪਾਰਟੀ ਦੇ ਲਈ ਦਿਨ ਰਾਤ ਮਿਹਨਤ ਕਰਦੇ ਆਏ ਹਨ, ਉਸੇ ਤਰ੍ਹਾਂ ਨਾਲ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣਗੇ ਅਤੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦਾ ਚੇਅਰਮੈਨ ਵੱਜੋਂ ਇਲਾਕੇ ਭਰ ਦੇ ਕਿਸਾਨਾਂ ਨੂੰ ਜੋ ਜੋ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਨਿਪਟਾਰਾ ਜਲਦੀ ਕਰਨਗੇ ਅਤੇ ਕਿਸੇ ਵੀ ਕਿਸਾਨ ਨੂੰ ਨਿਰਾਸ਼ਾ ਦੇ ਆਲਮ ਵਿੱਚ ਨਹੀਂ ਰਹਿਣ ਦੇਣਗੇ।
 ਇਸ ਮੌਕੇ ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਤੋਂ ਮਹਿਲਾ ਵਿੰਗ ਦੇ ਆਗੂ ਰਜਿੰਦਰ ਕੌਰ ਰਾਜ , ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਮੁਹੰਮਦ ਰਫ਼ੀ, ਆਪ ਆਗੂ ਪ੍ਰਦੀਪ ਥਿੰਦ , ਜਸਕੰਵਲ ਸਿੰਘ, ਰਾਜੇਸ਼ ਨੇਗੀ , ਪਰਵੇਜ਼  ਖਾਨ ਬੂਲਪੁਰ , ਲਵਪ੍ਰੀਤ ਪੀਏ, ਸ਼ਹਿਰੀ ਪ੍ਰਧਾਨ ਆਕਾਸ਼ਦੀਪ , ਸੋਨੂੰ ਜੈਨਪੁਰ, ਕਪੂਰਥਲਾ ਤੋਂ ਆਪ ਆਗੂ ਪਰਮਿੰਦਰ ਸਿੰਘ ਢੋਟ, ਆਪ ਆਗੂ ਕੰਵਰ ਇਕਬਾਲ ਸਿੰਘ ਅਤੇ  ਹੋਰ ਪਾਰਟੀ ਵਲੰਟੀਅਰ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਗੱਤਕਾ ਮੁਕਾਬਲਿਆਂ ਵਿੱਚ ਕੁੜੀਆਂ ਦਾ ਦਿਲਚਸਪੀ ਨਾਲ ਭਾਗ ਲੈਣਾ ਮਾਣ ਵਾਲੀ ਗੱਲ _ ਸਪੀਕਰ ਕੁਲਤਾਰ ਸਿੰਘ ਸੰਧਵਾਂ 
Next articleਪਿੰਡ ਵਾੜਾ ਭਾਈਕਾ ਦੇ ਕਲੀਨਿਕ ਸਮੇਤ 659 ਕਲੀਨਿਕ ਦੇ  ਰਹੇ ਹਨ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ_ ਆਮ ਆਦਮੀ ਪਾਰਟੀ