— ਸਹਿਯੋਗੀਆਂ ਦਾ ਕੀਤਾ ਧੰਨਵਾਦ —
ਸ੍ਰੀ ਮੁਕਤਸਰ ਸਾਹਿਬ, (ਸਮਾਜ ਵੀਕਲੀ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਪਿਛਲੇ ਦਿਨੀਂ ਅੰਤਰ ਰਾਸ਼ਟਰੀ ਇਸਤਰੀ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਆਯੋਜਿਤ ਕਰਵਾਇਆ ਸੀ। ਇਸ ਸਮਾਰੋਹ ਦੌਰਾਨ ਸਮਾਜ ਵਿੱਚ ਨਾਮਣਾ ਖੱਟਣ ਵਾਲੀਆਂ ਦੋ ਦਰਜਨ ਦੇ ਕਰੀਬ ਪ੍ਰਤਿਭਾਸ਼ਾਲੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਸੀ। ਸ਼ਹਿਰ ਵਿਚ ਆਪਣੀ ਕਿਸਮ ਦੇ ਇਸ ਵਿਲੱਖਣ ਸਮਾਗਮ ਨੂੰ ਸਫਲ ਬਨਾਉਣ ਵਿੱਚ ਮਿਸ਼ਨ ਦੇ ਸਮੂਹ ਮੈਂਬਰਾਂ ਅਤੇ ਹੋਰਨਾਂ ਨੇ ਆਰਥਿਕ ਅਤੇ ਹੋਰ ਤਰ੍ਹਾਂ ਦਾ ਸਹਿਯੋਗ ਦਿੱਤਾ ਸੀ। ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸਥਾਨਕ ਸਿਟੀ ਹੋਟਲ ਵਿਖੇ ਵਿਸ਼ੇਸ਼ ਧੰਨਵਾਦੀ ਮੀਟਿੰਗ ਆਯੋਜਿਤ ਕੀਤੀ ਗਈ। ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਮਿਸ਼ਨ ਸਲਾਹਕਾਰ ਅਮਰ ਨਾਥ ਸੇਰਸੀਆ, ਮਿਸ਼ਨ ਦੇ ਲੋਕ ਸੰਪਰਕ ਵਿੰਗ ਦੇ ਡਿਪਟੀ ਡਾਇਰੈਕਟਰ ਸਾਹਿਲ ਕੁਮਾਰ ਹੈਪੀ, ਨਰਿੰਦਰ ਕਾਕਾ ਮਿਸ਼ਨ ਫੋਟੋ ਗ੍ਰਾਫਰ, ਅਤੇ ਸਹਾਇਕ ਸਕੱਤਰ ਗੁਰਪਾਲ ਸਿੰਘ ਪਾਲੀ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰਧਾਨ ਢੋਸੀਵਾਲ ਨੇ ਉਕਤ ਸਮਾਰੋਹ ਨੂੰ ਸਫਲ ਬਨਾਉਣ ਵਿੱਚ ਸਮੂਹ ਮਿਸ਼ਨ ਮੈਂਬਰਾਂ ਅਤੇ ਹੋਰਨਾਂ ਸਹਿਯੋਗੀਆਂ ਦਾ ਤਹਿਦਿਲੋਂ ਸ਼ੁਕਰੀਆ ਅਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੇ ਸਾਰੇ ਕਾਰਜ ਮਿਸ਼ਨ ਮੈਂਬਰਾਂ ਦੇ ਸਹਿਯੋਗ ਨਾਲ ਹੀ ਸਿਰੇ ਚੜ੍ਹਦੇ ਹਨ। ਮੀਟਿੰਗ ਦੌਰਾਨ ਸਮੂਹ ਮਿਸ਼ਨ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਢੋਸੀਵਾਲ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਉਪਰ ਪੂਰਨ ਭਰੋਸਾ ਹੈ ਅਤੇ ਭਵਿੱਖ ਵਿੱਚ ਵੀ ਸਮੁੱਚਾ ਮਿਸ਼ਨ ਉਨ੍ਹਾਂ ਦੀ ਅਗਵਾਈ ਹੇਠ ਇਸੇ ਤਰ੍ਹਾਂ ਹੀ ਸਾਰੇ ਸਮਾਰੋਹਾਂ ਅਤੇ ਪ੍ਰੋਜੈਕਟਾਂ ਨੂੰ ਸਫਲ ਕਰਨ ਵਿੱਚ ਆਪਣਾ ਪੂਰਾ ਸਹਿਯੋਗ ਅਤੇ ਯੋਗਦਾਨ ਪਾਉਣਗੇ। ਉਕਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਅੱਜ ਦੀ ਮੀਟਿੰਗ ਦੌਰਾਨ ਵਿਕਰਾਂਤ ਤੇਰੀਆ, ਰੀਟਾ ਰਾਣੀ, ਪ੍ਰਵੀਨ ਕੌਰ ਅਤੇ ਮਨਪ੍ਰੀਤ ਕੌਰ ਮਿਸ਼ਨ ਦੇ ਨਵੇਂ ਮੈਂਬਰ ਬਣੇ। ਪ੍ਰਧਾਨ ਢੋਸੀਵਾਲ ਅਤੇ ਹੋਰਨਾਂ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਾਰ ਪਾ ਕੇ ਅਤੇ ਫੁੱਲ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਮੁਕਤਸਰ ਵਿਕਾਸ ਮਿਸ਼ਨ ਪ੍ਰਧਾਨ ਸ੍ਰੀ ਢੋਸੀਵਾਲ ਦੀ ਸਮਾਜ ਸੇਵਾ ਵਿੱਚ ਅਦੁੱਤੀ ਯੋਗਦਾਨ ਅਤੇ ਮਿਸ਼ਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਦੇ ਮੈਂਬਰ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਆਪਣੇ ਜਿੰਮੇ ਲਗਾਈ ਗਈ ਹਰ ਡਿਊਟੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਸ਼੍ਰਿਸ਼ਟੀ ਕੌਰ, ਪ੍ਰਨੀਤ ਅਤੇ ਕੈਵਿਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੇ ਅੰਤ ਵਿੱਚ ਅੰਤਰ ਰਾਸ਼ਟਰੀ ਇਸਤਰੀ ਦਿਵਸ ਸਮਾਰੋਹ ਦੀ ਸ਼ਾਨਦਾਰ ਸਫਲਤਾ ’ਤੇ ਖੁਸ਼ੀ ਜਾਹਰ ਕਰਦੇ ਹੋਏ ਪ੍ਰਧਾਨ ਢੋਸੀਵਾਲ ਨੇ ਆਪਣੇ ਵੱਲੋਂ ਧੰਨਵਾਦੀ ਮੀਟਿੰਗ ਦੌਰਾਨ ਮੌਜੂਦ ਸਭਨਾਂ ਮੈਂਬਰਾਂ ਲਈ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj