ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 19 ਨੂੰ

ਸੰਗਰੂਰ (ਰਮੇਸ਼ਵਰ ਸਿੰਘ)- ਸਿਹਤ ਵਿਭਾਗ ਦੇ ਮਲਟੀਪਰਪਜ ਕੇਡਰ ਨੂੰ ਮਜ਼ਬੂਤ ਕਰਨ ਅਤੇ ਸਿਹਤ ਕਾਮਿਆਂ ਦੇ ਹੱਕਾਂ ਲਈ ਜੂਝਣ ਵਾਲੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੀ ਵਿਸ਼ੇਸ਼ ਸੂਬਾ ਪੱਧਰੀ ਮੀਟਿੰਗ 19 ਸਤੰਬਰ ਦਿਨ ਐਤਵਾਰ ਨੂੰ ਸੀਟੂ ਦੇ ਦਫਤਰ ਲੁਧਿਆਣਾ ਵਿਖੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਸਿੱਧੂ ਮਲੇਰਕੋਟਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰਾਂ, ਸਮੁੱਚੇ ਜ਼ਿਲਿਆਂ ਦੇ ਜਨਰਲ ਸਕੱਤਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ। ਉਹਨਾਂ ਸਰਕਾਰ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲਮਕਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੇ ਮੁਲਾਜ਼ਮ ਮਾਰੂ ਰਵੱਈਏ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਬਿਲਕੁਲ ਵਿਸਾਰ ਦਿੱਤੇ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਰੋਜ਼ਗਾਰ ਭੱਤਾ, ਵਿਭਾਗੀ ਤਰੱਕੀਆਂ ਆਦਿ ਵੱਲ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ। ਸਰਕਾਰ ਸਿਹਤ ਵਿਭਾਗ ਨੂੰ ਪ੍ਰਾਈਵੇਟ ਪਾਰਟਨਸਿੱਪ ਰਾਹੀਂ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਵੇਚਣਾ ਚਾਹੁੰਦੀ ਹੈ। ਸਰਕਾਰ ਦੀ ਇਸ ਮਨਸ਼ਾ ਨੂੰ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਕਦੇ ਵੀ ਪੂਰਾ ਨਹੀਂ ਹੋਣ ਦੇਵੇਗੀ।

Previous articleਐੱਸਸੀਓ ਮੁਲਕਾਂ ਨੂੰ ਅਫ਼ਗਾਨਿਸਤਾਨ ਦੇ ਮੁੱਦੇ ’ਤੇ ਤਾਲਮੇਲ ਵਧਾਉਣਾ ਚਾਹੀਦੈ: ਜਿਨਪਿੰਗ
Next articleਅਮਰੀਕਾ ਦੇ ਕਮਾਂਡਰ ਨੇ ਕਾਬੁਲ ’ਚ ਡਰੋਨ ਹਮਲੇ ਨੂੰ ਗਲਤੀ ਮੰਨਦਿਆਂ ਮੁਆਫ਼ੀ ਮੰਗੀ