ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਜ਼ਿਲ੍ਹਾ ਮਾਨਸਾ ਦੀ ਚੋਣ ਹੋਈ

(ਸਮਾਜ ਵੀਕਲੀ)-ਮਾਨਸਾ,( ਔਲਖ ) ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਦੇ ਨਿਰਦੇਸ਼ ਅਨੁਸਾਰ ਅੱਜ ਮਲਟੀਪਰਪਜ਼ ਹੈਲਥ ਇਮਪਲਾਈਜ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਚੋਣ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਅਤੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ਦੀ ਅਗਵਾਈ ਹੇਠ ਹੋਈਂ ਜਿਸ ਵਿੱਚ ਸਰਬਸੰਮਤੀ ਨਾਲ ਹੇਠ ਲਿਖੀ ਕਮੇਟੀ ਚੁਣੀ ਗਈ
ਪ੍ਰਧਾਨ ਗੁਰਪ੍ਰੀਤ ਸਿੰਘ ਖਿਆਲਾ, ਕੇਵਲ ਸਿੰਘ ਨੂੰ ਸਰਪ੍ਰਸਤ, ਪ੍ਰੇਮ ਸਿੰਘ ਜਰਨਲ ਸਕੱਤਰ , ਅਮਰੀਕ ਸਿੰਘ ਸੀ. ਮੀਤ ਪ੍ਰਧਾਨ, ਉਸਾ ਦੇਵੀ ਮੀਤ ਪ੍ਰਧਾਨ, ਪ੍ਰੈਸ ਸਕੱਤਰ ਚਾਨਣ ਦੀਪ ਸਿੰਘ, ਖਜ਼ਾਨਚੀ ਮਨੋਜ ਕੁਮਾਰ, ਜਗਦੀਸ਼ ਸਿੰਘ ਅਤੇ ਕਰਮਜੀਤ ਕੌਰ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ। ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਨਵੀਂ ਬਣੀ ਸਰਕਾਰ ਤੋਂ ਫੌਰੀ ਤੌਰ ਤੇ ਹੱਲ ਕਰਵਾਉਣ ਲਈ ਜ਼ਮੀਨੀ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਗੁਰਪਾਲ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਪਰਦੀਪ ਸਿੰਘ, ਤਰਸੇਮ ਸਿੰਘ, ਮਨਦੀਪ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ, ਰਾਜਵੀਰ ਕੌਰ, ਚਰਨਜੀਤ ਕੌਰ, ਸੁਖਦੀਪ ਕੌਰ, ਕਿਰਨਜੀਤ ਕੌਰ, ਸਵਰਨ ਕੌਰ, ਭਾਰਤ ਰਤਨ ਜੋਸ਼ੀ, ਕੁਲਵਿੰਦਰ ਕੌਰ, ਵਰਿੰਦਰ ਕੌਰ, ਸੀਮਾ ਰਾਣੀ ਆਦਿ ਹਾਜ਼ਰ ਸਨ।

ਚਾਨਣ ਦੀਪ ਸਿੰਘ ਔਲਖ,

ਸੰਪਰਕ : 9876888177

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਈ ਟੀ ਟੀ ਅਧਿਆਪਕ ਯੂਨੀਅਨ ਨੇ ਧਰਨਾ ਦੇ ਰਹੇ ਅਧਿਆਪਕਾਂ ਦੇ ਖਿਲਾਫ਼ ਵਿਭਾਗ ਦੁਆਰਾ ਜਾਰੀ ਪੱਤਰ ਦੀ ਕੀਤੀ ਨਿਖੇਧੀ
Next articleਆਪ “ਪਾਰਟੀ ਹਾਈਕਮਾਂਡ ਤੋਂ ਕੀਤੀ ਅਪੀਲ,ਪਾਰਟੀ ਦਾ ਨਾਮ ਵਰਤ ਕੇ ਬਿਆਨ ਛਪਵਾਉਣ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇ”