ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸਿਹਤ ਡਾਇਰੈਕਟਰ ਤੇ ਸਿਹਤ ਮੰਤਰੀ ਵਿਰੁੱਧ ਧਰਨਾ 24 ਨੂੰ 

ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ -ਜਿਲ੍ਹਾ ਪ੍ਰਧਾਨ 
 ਮਾਨਸਾ, (  ਚਾਨਣ ਦੀਪ ਸਿੰਘ ਔਲਖ) ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ ਨੂੰ ਸਿਹਤ ਡਾਇਰੈਕਟਰ ਪੰਜਾਬ ਦੇ ਦਫ਼ਤਰ ਵਿੱਚ ਰੋਸ ਧਰਨਾ ਦੇ ਕੇ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਕਰਕੇ ਅੱਜ ਜਿਲ੍ਹਾ ਮਾਨਸਾ ਦੀ ਇਕੱਤਰਤਾ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜਿਲ੍ਹਾ ਤੇ ਬਲਾਕ ਕਮੇਟੀ ਦੇ ਆਗੂਆਂ ਨੇ ਮੀਟਿੰਗ ਕਰਕੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ 24 ਅਗਸਤ ਨੂੰ ਚੰਡੀਗੜ੍ਹ ਦੇ ਧਰਨੇ ਵਿੱਚ ਸਮਹੂਲੀਅਤ ਕਰਨ ਦਾ ਫ਼ੈਸਲਾ ਲਿਆ ਤਾਂ ਜੋ ਕੇਡਰ ਦੀਆਂ ਹੱਕੀ ਮੰਗਾਂ ਮਨਵਾਈਆ ਜਾ ਸਕਣ ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਮਲਟੀਪਰਪਜ ਕੇਡਰ ਦਾ ਨਾਮ ਬਲਦੀ ਕਰਨ, ਸੀਨੀਆਰਤਾ ਸੂਚੀ ਜਾਰੀ ਕਰਨ, ਕੱਚੇ ਸਿਹਤ ਕਾਮੇ ਪੱਕੇ ਕਰਨ, ਕੱਟੇ ਗਏ ਭੱਤੇ ਬਹਾਲ ਕਰਨ, ਤਰੱਕੀਆਂ ਸਮੇਂ ਸਿਰ ਕਰਨ, ਵਰਦੀ ਭੱਤਾ, ਐਫ. ਟੀ. ਏ ਲਾਗੂ ਕਰਨ, ਪੰਜਾਬ ਸਕੇਲ ਲਾਗੂ ਕਰਨ, ਟ੍ਰੇਨਿੰਗ ਸਕੂਲ ਚਾਲੂ ਕਰਨ ਸਮੇਤ ਕਈ ਮੰਗਾਂ ਨੂੰ ਉਠਾਇਆ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਕੇਡਰ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਿਸਦੇ ਰੋਸ ਵੱਜੋਂ 24 ਅਗਸਤ ਨੂੰ ਸੂਬਾ ਪੱਧਰ ਦੀ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਜਿਲ੍ਹਾ ਮਾਨਸਾ ਵੱਲੋਂ ਵਧ ਚੜ੍ਹ ਕਿ ਹਿੱਸਾ ਲਿਆ ਜਾਵੇਗਾ ਅਤੇ ਜੇਕਰ ਕੇਡਰ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਬੁਢਲਾਡਾ, ਪਰਮਜੀਤ ਕੌਰ , ਊਸ਼ਾ ਰਾਣੀ, ਹਰਜੀਤ ਕੌਰ, ਰਛਪਾਲ ਕੌਰ, ਵੀਰਪਾਲ ਕੌਰ, ਅਸ਼ੋਕ ਕੁਮਾਰ, ਇੰਦਰਪ੍ਰੀਤ ਸਿੰਘ, ਅਮਨਦੀਪ ਸਿੰਘ, ਅਮਰੀਕ ਸਿੰਘ, ਮੰਗਲ ਸਿੰਘ ਆਦਿ ਸਿਹਤ ਕਰਮਚਾਰੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਸਮਾਜ ਦੇ ਅਪਾਹਜ ਹੋਣ ਦੀ ਨਿਸ਼ਾਨੀ ਹੈ ਇਮਾਨਦਾਰੀ ਦਾ ਮਰ ਜਾਣਾ”
Next articleShubman Gill bags three awards, SKY named T20 Player of the Year; Deepti Sharma is best women player