HOME ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਵੱਡੇ ਸੰਘਰਸ਼ ਦਾ ਐਲਾਨ

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਵੱਡੇ ਸੰਘਰਸ਼ ਦਾ ਐਲਾਨ

3

4 ਜੂਨ ਨੂੰ ਡਾਇਰੈਕਟਰ ਦਫਤਰ ਦਿੱਤਾ ਜਾਵੇਗਾ ਧਰਨਾ

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਿਹਤ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਤੇ  ਉਪ  ਪ੍ਰਧਾਨ ਮਨਿੰਦਰ ਸਿੰਘ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵੱਜੋਂ ਸੂਬਾ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਸਬੰਧੀ ਜਿਲ੍ਹਾ ਇਕਾਈ ਨਵਾਂਸ਼ਹਿਰ ਵਲੋਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਰਾਹੀਂ ਇਕ ਮੰਗ ਪੱਤਰ ਵੀ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐਫਟੀਏ, ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਜਰਨਲਾਈਜ ਕਰਕੇ ਤਨਖਾਹ ਸਕੇਲ ਸੋਧਣ ਆਦਿ ਸਮੇਤ  ਕਈ ਮੰਗਾਂ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓਐਸਡੀ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ-ਵਾਰ ਇਹਨਾਂ ਮੰਗਾਂ ‘ਤੇ ਸਹਿਮਤੀ ਪ੍ਰਗਟਾਉਂਦੇ ਹੋਏ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ  ਜੋ ਕਿ ਮੰਦਭਾਗੀ ਹੈ। ਉਹਨਾਂ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ‘ਤੇ ਹੈ ਜਿਸ  ਤਹਿਤ ਜਿਲਾ ਹੈਡਕੁਆਟਰਾਂ ਰਾਹੀਂ  ਮੰਗ ਪੱਤਰ ਭੇਜੇ ਜਾਣਗੇ ਅਤੇ ਉਸ ਤੋਂ ਬਾਅਦ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜਥੇਬੰਦੀ ਕਦੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟੀ ਤੇ ਹੁਣ ਵੀ ਡੱਟਵਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ  ਦੋਆਬਾ ਜੋਨ ਦੇ ਪ੍ਰਧਾਨ ਗੁਲਸ਼ਨ ਕੁਮਾਰ, ਸਤੀਸ਼ ਕੁਮਾਰ, ਗੁਰਮੁਖ ਸਿੰਘ, ਪ੍ਰਵੀਨ ਕੁਮਾਰ, ਮਨਜੋਤ ਸਿੰਘ, ਬਲਵੰਤ ਸਿੰਘ ਰਵੀਇੰਦਰ ਸਿੰਘ, ਮੰਗਲ ਸਿੰਘ,ਸਚਦੀਪ ਸਿੰਘ,ਰਜੀਵ ਕੁਮਾਰ, ਰਜੇਸ਼ ਕੁਮਾਰ ਆਦਿ   ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਚੌਥੀ ਨੈਸ਼ਨਲ ਐਕਿਊਪੰਕਚਰ ਸਾਇੰਸ ਕਾਂਗਰਸ 2026: AYUSH ‘ਚ ਮਾਨਤਾ ਦੀ ਮੰਗ, ਲੁਧਿਆਣਾ ਦੇ ਡਾ: ਇੰਦਰਜੀਤ ਸਿੰਘ ‘ਮੈਸੂਰ ਪੇਟਾ’ ਨਾਲ ਸਨਮਾਨਿਤ*
Next articleਵਿਧਵਾ ਨੂੰਹ ਨੂੰ ਸੱਸ ਸਹੁਰੇ ਨਨਾਣ, ਨੰਦੋਈ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੇ ਕਲੋਨੀ ਵਾਸੀਆਂ ਨੇ ਕੀਤੀ ਇੱਕ ਪ੍ਰੈਸ ਕਾਨਫਰੰਸ