HOME ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਮੇਲ ਫੀਮੇਲ ਵੱਲੋਂ ਸਿਵਲ ਸਰਜਨ ਮਾਨਸਾ ਨੂੰ ਮੰਗ...

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਮੇਲ ਫੀਮੇਲ ਵੱਲੋਂ ਸਿਵਲ ਸਰਜਨ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਗਿਆ

ਕੈਪਸਨ : ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਡਾ ਰਣਜੀਤ ਸਿੰਘ ਰਾਏ ਨੂੰ ਮੰਗ ਪੱਤਰ ਸੋਂਪਣ ਮੌਕੇ ਮੁਲਾਜ਼ਮ ਆਗੂ
ਮਾਨਸਾ   (ਸਮਾਜ ਵੀਕਲੀ)  ( ਚਾਨਣਦੀਪ ਸਿੰਘ ਔਲਖ ) ਅੱਜ ਮਲਟੀਪਰਪਜ ਹੈਲਥ ਇੰਪਲਾਈਜ਼ (ਮੇਲ-ਫੀਮੇਲ) ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਵਿੱਚ ਸਿਵਲ ਸਰਜਨ ਮਾਨਸਾ ਡਾ ਰਣਜੀਤ ਸਿੰਘ ਰਾਏ ਨੂੰ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ। ਇਸ ਮੌਕੇ ਜਥੇਬੰਦੀ ਨੇ ਮੁੱਖ ਤੌਰ ‘ਤੇ ਦੋ ਅਹਿਮ ਮਸਲਿਆਂ ਵੱਲ ਪ੍ਰਸ਼ਾਸਨ ਦਾ ਧਿਆਨ ਦਿਵਾਇਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਏਰੀਅਰ ਦੀ ਪਹਿਲੀ ਕਿਸਤ ਅਪ੍ਰੈਲ 2026 ਦੀ ਤਨਖਾਹ ਨਾਲ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਰ ਅਫ਼ਸੋਸ ਦੀ ਗੱਲ ਹੈ ਕਿ ਕਈ ਥਾਵਾਂ ‘ਤੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਨਿਰਧਾਰਿਤ ਕਿਸਤਾਂ ਅਨੁਸਾਰ ਏਰੀਅਰ ਦੀ ਅਦਾਇਗੀ ਤੁਰੰਤ ਸ਼ੁਰੂ ਕੀਤੀ ਜਾਵੇ। ਦੂਜੇ ਮੰਗ ਪੱਤਰ ਰਾਹੀਂ ਯੂਨੀਅਨ ਨੇ ਕੇਂਦਰੀ ਸਕੇਲ ਅਧੀਨ ਕੰਮ ਕਰ ਰਹੇ ਐਮ.ਪੀ.ਡਬਲਯੂ (ਮੇਲ-ਫੀਮੇਲ) ਕਰਮਚਾਰੀਆਂ ਦੀ ਤਨਖਾਹ ਫਿਕਸੇਸਨ ਦਾ ਮੁੱਦਾ ਚੁੱਕਿਆ। ਆਗੂਆਂ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ ਫੈਸਲਿਆਂ ਅਤੇ ਵਿੱਤ ਵਿਭਾਗ ਦੇ 5 ਜਨਵਰੀ 2026 ਦੇ ਨੋਟੀਫਿਕੇਸ਼ਨ ਦੀ ਰੋਸ਼ਨੀ ਵਿੱਚ ਇਹ ਪ੍ਰਕਿਰਿਆ ਮੁਕੰਮਲ ਹੋਣੀ ਚਾਹੀਦੀ ਹੈ। ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ 30 ਅਪ੍ਰੈਲ 2026 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕੰਮ ਇੱਕ ਹਫ਼ਤੇ ਦੇ ਅੰਦਰ ਪੂਰਾ ਕਰਨ ਦੀਆਂ ਹਦਾਇਤਾਂ ਹਨ। ਯੁਨੀਅਨ ਦੇ ਨੁਮਾਇੰਦਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਸਮੇਂ ਸਿਰ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ, ਜਸਕਰਨ ਸਿੰਘ, ਬਲਜੀਤ ਸਿੰਘ, ਰਾਜਵੀਰ ਕੌਰ, ਚਰਨਜੀਤ ਕੌਰ ਤੋਂ ਇਲਾਵਾ ਯੂਨੀਅਨ ਦੇ ਹੋਰ ਸਥਾਨਕ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।

 

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous article*ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਵਿਖੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲਾ ਸੰਪੰਨ, ਜਸਪ੍ਰੀਤ ਕੌਰ ਰਹੀ ਅੱਵਲ*
Next articleBengal’s Political Earthquake: Why Mamata Lost and Why She’s Complaining