ਮੁੰਬਈ: ਪੱਤਰਕਾਰ ਦੀ ਸ਼ਿਕਾਇਤ ’ਤੇ ਸਲਮਾਨ ਖ਼ਾਨ ਤੇ ਉਸ ਦੇ ਅੰਗ ਰੱਖਿਅਕ ਖ਼ਿਲਾਫ਼ ਸੰਮਨ ਜਾਰੀ

ਮੁੰਬਈ (ਸਮਾਜ ਵੀਕਲੀ):  ਇਥੋਂ ਦੀ ਅਦਾਲਤ ਨੇ ਸਾਲ 2019 ਵਿੱਚ  ਝਗੜੇ ਦੇ ਸਬੰਧ ਵਿੱਚ  ਪੱਤਰਕਾਰ ਵੱਲੋਂ ਦਾਇਰ ਸ਼ਿਕਾਇਤ ਉੱਤੇ ਅਭਿਨੇਤਾ ਸਲਮਾਨ ਖਾਨ ਅਤੇ ਉਸ ਦੇ ਅੰਗ ਰੱਖਿਅਕ ਨਵਾਜ਼ ਸ਼ੇਖ ਨੂੰ ਸੰਮਨ ਜਾਰੀ ਕੀਤਾ ਹੈ। ਮੈਟਰੋਪੋਲਿਟਨ ਮੈਜਿਸਟਰੇਟ ਆਰਆਰ ਖਾਨ ਨੇ  ਆਪਣੇ ਆਦੇਸ਼ ਵਿੱਚ ਨੋਟ ਕੀਤਾ ਕਿ ਇਸ ਮਾਮਲੇ ਵਿੱਚ ਪੁਲੀਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 504 ਅਤੇ 506 ਤਹਿਤ ਅਪਰਾਧ ਕੀਤੇ ਗਏ ਹਨ। ਅਦਾਲਤ ਨੇ ਸੰਮਨ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 5 ਅਪਰੈਲ ‘ਤੇ ਪਾ ਦਿੱਤੀ ਹੈ। ਪੱਤਰਕਾਰ ਅਸ਼ੋਕ ਪਾਂਡੇ ਨੇ ਆਪਣੀ ਸ਼ਿਕਾਇਤ ‘ਚ ਸਲਮਾਨ ਖਾਨ ਅਤੇ ਸ਼ੇਖ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਤੇੇ ਰਾਜਗੁਰੂ ਨੂੰ ਸ਼ਰਧਾਂਜਲੀਆਂ
Next articleਹੈਦਰਾਬਾਦ: ਕਬਾੜ ਗੁਦਾਮ ’ਚ ਅੱਗ ਲੱਗਣ ਕਾਰਨ 11 ਪਰਵਾਸੀ ਮਜ਼ਦੂਰਾਂ ਦੀ ਮੌਤ