ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਲਿਆਂਦਾ ਜਾਵੇਗਾ, ਅਮਰੀਕਾ ਤੋਂ ਹਵਾਲਗੀ ਨੂੰ ਮਨਜ਼ੂਰੀ

ਨਵੀਂ ਦਿੱਲੀ— ਮੁੰਬਈ ‘ਚ 9/11 ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਲਿਆਂਦਾ ਜਾਵੇਗਾ। ਜਾਣਕਾਰੀ ਮੁਤਾਬਕ ਅਮਰੀਕਾ ਦੀ ਸੁਪਰੀਮ ਕੋਰਟ ਨੇ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਤਹੱਵੁਰ ਰਾਣਾ ਦੇ ਵਕੀਲ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਸ ਨੂੰ ਭਾਰਤ ਹਵਾਲੇ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਦੀ ਸਮੀਖਿਆ ਕੀਤੀ ਜਾਵੇ। ਉਸਨੇ ਦੋਹਰੇ ਖ਼ਤਰੇ ਦੇ ਸਿਧਾਂਤ ਦਾ ਹਵਾਲਾ ਦਿੱਤਾ, ਜੋ ਇੱਕ ਵਿਅਕਤੀ ਨੂੰ ਇੱਕੋ ਜੁਰਮ ਲਈ ਦੋ ਵਾਰ ਮੁਕੱਦਮਾ ਚਲਾਉਣ ਜਾਂ ਸਜ਼ਾ ਦੇਣ ਤੋਂ ਰੋਕਦਾ ਹੈ। ਪਰ, ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਉਸ ਦੀ ਦਲੀਲ ਨੂੰ ਰੱਦ ਕਰ ਦਿੱਤਾ।
ਦੱਸ ਦਈਏ ਕਿ ਤਹੱਵੁਰ ਰਾਣਾ ਇਸ ਸਮੇਂ ਲਾਸ ਏਂਜਲਸ ਦੀ ਜੇਲ ‘ਚ ਬੰਦ ਹੈ। ਉਸ ‘ਤੇ ਮੁੰਬਈ ਹਮਲਿਆਂ ਦੀ ਸਾਜ਼ਿਸ਼ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਮੰਨਿਆ ਜਾਂਦਾ ਹੈ ਕਿ ਉਹ ਪਾਕਿਸਤਾਨੀ-ਅਮਰੀਕੀ ਅੱਤਵਾਦੀ ਡੇਵਿਡ ਕੋਲਮੈਨ ਹੈਡਲੀ ਨਾਲ ਜੁੜਿਆ ਹੋਇਆ ਹੈ, ਜੋ 26/11 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਸੀ।

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਪਿੰਡ ਸੋਹਾਣਾ ਮੋਹਾਲੀ ਵਿਖੇ ਹੋਵੇਗਾ ਕਬੱਡੀ ਕੱਪ
Next articleਅਜਮੇਰ ਦਰਗਾਹ ‘ਚ ਸ਼ਿਵ ਮੰਦਰ ਹੋਣ ਦਾ ਦਾਅਵਾ ਕਰਨ ਵਾਲੇ ਵਿਸ਼ਨੂੰ ਗੁਪਤਾ ‘ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ।