ਮੁੰਬਈ (ਸਮਾਜ ਵੀਕਲੀ) : 26 ਨਵੰਬਰ 2008 ਨੂੰ ਮੁੰਬਈ ਹਮਲੇ ਵਿੱਚ ਦਹਿਸ਼ਤਗਰਦਾਂ ਨਾਲ ਲੜਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਅੱਜ ਇਥੇ ਸ਼ਰਧਾਂਜਲੀ ਭੇਟ ਕੀਤੀ ਗਈ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ, ਰਾਜ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਦੱਖਣੀ ਮੁੰਬਈ ਦੇ ਪੁਲੀਸ ਹੈੱਡਕੁਆਰਟਰ ਵਿਖੇ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕੀਤੀ। ਅਧਿਕਾਰੀ ਨੇ ਦੱਸਿਆ ਕਿ ‘ਕੋਸਟਲ ਰੋਡ’ ਪ੍ਰਾਜੈਕਟ ‘ਤੇ ਕੰਮ ਚੱਲਣ ਕਾਰਨ ਸ਼ਹੀਦਾਂ ਦੀ ਯਾਦਗਾਰ ਨੂੰ ਮਰੀਨ ਡਰਾਈਵ ਸਥਿਤ ਪੁਲੀਸ ਜਿਮਖਾਨਾ ਦੀ ਅਸਲ ਜਗ੍ਹਾ ਤੋਂ ਕ੍ਰਾਫੋਰਡ ਮਾਰਕੀਟ ਸਥਿਤ ਪੁਲੀਸ ਹੈੱਡਕੁਆਰਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਊਧਵ ਠਾਕਰੇ, ਜੋ ਰੀੜ੍ਹ ਦੀ ਹੱਡੀ ਦੀ ਸਰਜਰੀ ਤੋਂ ਬਾਅਦ ਮੁੰਬਈ ਦੇ ਹਸਪਤਾਲ ਹਨ, ਨੇ ਵੀ 26/11 ਦੇ ਸ਼ਹੀਦਾਂ ਨੂੰ ਯਾਦ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly