HOME ਮੁਨੱਜ਼ਾ ਇਰਸ਼ਾਦ ਨੂੰ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵੱਲੋਂ ‘ਭਾਸ਼ਾ ਰਤਨ ਐਵਾਰਡ-2024’ ਨਾਲ...

ਮੁਨੱਜ਼ਾ ਇਰਸ਼ਾਦ ਨੂੰ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵੱਲੋਂ ‘ਭਾਸ਼ਾ ਰਤਨ ਐਵਾਰਡ-2024’ ਨਾਲ ਕੀਤਾ ਸਨਮਾਨਿਤ

ਕਪੂਰਥਲਾ  (ਸਮਾਜ ਵੀਕਲੀ)  (ਗਜ਼ਲਪ੍ਰੀਤ ਕੌਰ)-ਕਪੂਰਥਲਾ ਜ਼ਿਲ੍ਹੇ ਤੋਂ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਈ.ਟੀ.ਟੀ. ਅਧਿਆਪਿਕਾ, ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਨੂੰ ਅੱਜ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਅੰਮ੍ਰਿਤਸਰ ਵਿਖੇ ‘ਭਾਸ਼ਾ ਰਤਨ ਐਵਾਰਡ-2024’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਹਨਾਂ ਨੂੰ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਯੂ.ਐੱਸ.ਏ. ਵੱਲੋਂ ਭਾਸ਼ਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਦਿੱਤਾ ਗਿਆ ਹੈ। ਬਹੁ-ਪੱਖੀ ਪ੍ਰਤਿਭਾ ਦੇ ਧਨੀ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਇੱਕ ਬਹੁਤ ਵਧੀਆ ਕੈਲੀਗ੍ਰਾਫ਼ਰ, ਲਿਖਾਰੀ, ਲਿਪੀਅੰਤਰਨ ਕਰਤਾ ਅਤੇ ਮੰਚ ਸੰਚਾਲਕ ਹਨ। ਉਹਨਾਂ ਦੀ ਪ੍ਰਤਿਭਾ ਅਤੇ ਲਗਨ ਸਭ ਲਈ ਪ੍ਰੇਰਨਾ ਸਰੋਤ ਹੈ। ਸਿੱਖਿਆ ਦੇ ਖੇਤਰ ਵਿੱਚ ਵੀ ਉਹਨਾਂ ਦੀਆਂ ਸੇਵਾਵਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਕਪੂਰਥਲਾ ਨੇ ਬਹੁਤ ਸ਼ਲਾਘਾ ਕੀਤੀ ਹੈ। ਜਿਸਦੇ ਸਿੱਟੇ ਵਜੋਂ ਸਮੇਂ-ਸਮੇਂ ਉੱਤੇ ਮੁਨੱਜ਼ਾ ਇਰਸ਼ਾਦ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਰਿਹਾ ਹੈ। ਉਹਨਾਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਦੀਆਂ ਸਮੇਂ-ਸਮੇਂ ‘ਤੇ ਕਰਵਾਈਆਂ ਜਾਂਦੀਆਂ ਸੁੰਦਰ ਲਿਖਾਈ ਵਰਕਸ਼ਾਪਾਂ ਵਿੱਚ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮਾਂ ਦੇ ਨਾਲ-ਨਾਲ ਸਾਲ 2024 ਅਤੇ ਸਾਲ 2025 ਦੇ ਕਪੂਰਥਲਾ ਵਿਰਾਸਤੀ ਮੇਲੇ ਦੌਰਾਨ ਸੌਂਪੀ ਗਈ ਮੰਚ ਸੰਚਾਲਕ ਦੀ ਭੂਮਿਕਾ ਵੀ ਉਹ ਬਾਖ਼ੂਬੀ ਨਿਭਾ ਚੁੱਕੇ ਹਨ। ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕਪੂਰਥਲਾ, ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਨੂੰ ਉਹਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈਆਂ ਦਿੰਦਾ ਹੈ ਅਤੇ ਉਹਨਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵੇਖੇ ਬਸਰੇ ਦੀ ਲਾਮ ਦੇ ਹਾਲਾਤ-
Next articleਕਈ ਲੋਕ