ਚੰਡੀਗੜ੍ਹ – ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕਮਿਸ਼ਨ ਨੇ ਕਿਹਾ ਕਿ 5 ਨਿਗਮਾਂ ‘ਤੇ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਈਵੀਐਮ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ ਕੱਲ੍ਹ ਯਾਨੀ 9 ਦਸੰਬਰ ਤੋਂ ਸ਼ੁਰੂ ਹੋਵੇਗੀ। ਸਾਰੇ ਉਮੀਦਵਾਰ 12 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਜਦਕਿ 13 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਜਾਰੀ ਕਰ ਦਿੱਤੇ ਜਾਣਗੇ। ਚੋਣ ਕਮਿਸ਼ਨ ਨੇ ਕਿਹਾ ਕਿ ਵੋਟਰ ਸੂਚੀਆਂ ਸੁਧਾਈ ਲਈ ਭੇਜ ਦਿੱਤੀਆਂ ਗਈਆਂ ਹਨ। ਤਾਜ਼ਾ ਪ੍ਰਕਾਸ਼ਨ 7 ਦਸੰਬਰ ਨੂੰ ਕੀਤਾ ਗਿਆ ਹੈ.
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly