ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਨਗਰ ਨਿਗਮ ਹੁਸ਼ਿਆਰਪੁਰ ਦੇ ਤਿੰਨ ਵਾਰਡਾਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿੱਚ ਸਭ ਤੋਂ ਵੱਧ ਹੌਟ ਸੀਟ ਬਣੀ ਵਾਰਡ ਨੰਬਰ 6 ਲਈ ਗਰੀਨ ਵਿਊ ਪਾਰਕ ਲਾਗੇ ਸੈਨਿਕ ਭਵਨ ਵਿੱਚ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿੱਚ ਬਣੇ ਬੂਥ ਵਿੱਚ ਦੁਪਹਿਰ ਵੇਲੇ ਹਾਲਾਤ ਉਦੋਂ ਹੰਗਾਮਾਪੂਰਨ ਹੋ ਗਏ ਜਦੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਵੱਲੋਂ ਬੂਥ ਵਿੱਚ ਵਾਰ-ਵਾਰ ਕੀਤੀ ਜਾ ਰਹੀ ਦਖਲ ਅੰਦਾਜੀ ਉੱਪਰ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਲੋਂ ਕਿੰਤੂ ਪ੍ਰੰਤੂ ਕਰਦਿਆਂ ਇਤਰਾਜ਼ ਪ੍ਰਗਟਾਇਆ | ਇਸ ਗੱਲ ਨੂੰ ਲੈ ਕੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਦੋਵੇਂ ਸਾਬਕਾ ਕੈਬਨਟ ਮੰਤਰੀ ਆਹਮਣੇ ਸਾਹਮਣੇ ਹੋ ਗਏ ਅਤੇ ਆਪਸ ਵਿੱਚ ਤੂੰ ਤੂੰ ਮੈਂ ਮੈ ਹੋ ਗਈ | ਜਿੱਥੇ ਡਿਊਟੀ ਤੇ ਤੈਨਾਤ ਪੁਲਿਸ ਅਧਿਕਾਰੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਥਿਤੀ ਤੇ ਕਾਬੂ ਪਾ ਲਿਆ | ਜ਼ਿਕਰਯੋਗ ਹੈ ਕਿ ਵਾਰਡ ਨੰਬਰ 6 ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਜੱਦੀ ਵਾਰਡ ਹੋਣ ਕਾਰਨ ਇਹ ਵਾਰਡ ਜਿੱਤਣਾ ਸਰਕਾਰ ਲਈ ਮੁੱਛ ਦਾ ਸਵਾਲ ਬਣ ਗਿਆ | ਜਿਸ ਕਾਰਨ ਸਰਕਾਰ ਦੇ ਪੱਧਰ ਤੇ ਇਸ ਵਾਰਡ ਨੂੰ ਹਰ ਕੀਮਤ ਤੇ ਜਿੱਤਣ ਲਈ ਸਿਰ ਧੜ ਦੀ ਬਾਜ਼ੀ ਲੱਗੀ ਹੋਈ ਹੈ ਤੇ ਦੂਜੇ ਪਾਸੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੈਬਨਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਗੁਆਂਢੀ ਵਾਰਡ ਨਾਲ ਹੀ ਸਬੰਧ ਰੱਖਦੇ ਹਨ ਅਤੇ ਉਨਾਂ ਵੱਲੋਂ ਵੀ ਇਸ ਵਾਰਡ ਨੂੰ ਜਿੱਤਣ ਲਈ ਸਰਕਾਰ ਨਾਲ ਆਢਾ ਲਿਆ ਜਾ ਰਿਹਾ ਹੈ। ਆਪ ਸਰਕਾਰ ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਵਾਰ ਵਾਰ ਬੂਥ ਅੰਦਰ ਜਾਣ ਤੋਂ ਨਰਾਜ਼ ਹੋਏ ਕਾਂਗਰਸ ਪਾਰਟੀ ਦੇ ਵਾਰਡ ਨੰਬਰ ਛੇ ਤੋਂ ਉਮੀਦਵਾਰ ਸੁਨੀਲ ਦੱਤ ਪਰਾਸ਼ਰ ਨੇ ਇਤਰਾਜ਼ ਕੀਤਾ ਜਿਸ ਕਾਰਨ ਮਾਹੌਲ ਗਰਮ ਹੋ ਗਿਆ ਇਸ ਦੀ ਖਬਰ ਮਿਲਣ ਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੈਬਨਟ ਮੰਤਰੀ ਸੁੰਦਰ ਸ਼ਾਮ ਅਰੋੜਾ ਜਿਨ੍ਹਾਂ ਨੂੰ ਹਾਲ ਹੀ ਵਿੱਚ ਮਾਨਯੋਗ ਹਾਈਕੋਰਟ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਵੱਡੀ ਰਾਹਤ ਦਿੱਤੀ ਗਈ ਹੈ, ਵੀ ਆਪਣੇ ਸਮਰਥਕਾਂ ਦੇ ਨਾਲ ਮੌਕੇ ਤੇ ਪਹੁੰਚ ਗਏ ਜਿਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਜ਼ਿਲਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਵੀ ਮੌਕੇ ‘ਤੇ ਪੁੱਜ ਗਏ ਅਤੇ ਹਾਲਤ ਦਾ ਜਾਇਜ਼ਾ ਲਿਆ ਉਨ੍ਹਾਂ ਲੋੜੀਂਦੇ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਅਤੇ ਸੁਰੱਖਿਆ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
https://play.google.com/store/apps/details?id=in.yourhost.samajweekly