ਬਲਾਚੌਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਨਗਰ ਕੌਂਸਲ ਬਲਾਚੌਰ ਦੀ ਹਦੂਦ ਅੰਦਰ ਹੋਣ ਵਾਲੀ ਨਗਰ ਕੌਂਸਲ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਨਗਰ ਕੌਂਸਲ ਬਲਾਚੌਰ ਦੀ ਹਦੂਦ ਅੰਦਰ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਨੂੰ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਲਾਗੂ ਕਰਵਾਉਣ ਦੇ ਜਿੰਮੇਵਾਰ ਹੋਣਗੇ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ‘ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਉਨ੍ਹਾਂ ‘ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਬੈਂਕਾਂ ਅਤੇ ਬੈਂਕਾਂ ਵਿਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ, ਉੱਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਹੁਕਮ ਨਗਰ ਕੌਂਸਲ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਜ਼ਿਲ੍ਹਾ ਮਜਿਸਟਰੇਟ ਨੇ ਜਾਰੀ ਹੁਕਮ ਵਿਚ ਕਿਹਾ ਹੈ ਕਿ ਰਾਜ ਚੋਣ ਕਮਿਸ਼ਨਰ, ਪੰਜਾਬ ਵੱਲੋਂ ਆਪਣੇ ਪੱਤਰ ਰਾਹੀਂ ਲਿਖਿਆ ਹੈ ਕਿ ਨਗਰ ਨਿਗਮ ਅਤੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਮਿਤੀ 21 ਦਸੰਬਰ 2024, ਦਿਨ ਸ਼ਨੀਵਾਰ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਾਇਰ ਆਰਮਜ਼ ਜਾਂ ਵੈਪਨਜ਼ ਨੂੰ ਕੈਰੀ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly